ਮੁਕੇਸ਼ ਸਿੰਗਲਾ, ਭਵਾਨੀਗੜ੍ਹ : ਇੱਥੇ ਵਣ ਰੇਂਜ ਅਫ਼ਸਰ ਭਵਾਨੀਗੜ੍ਹ ਦੇ ਦਫ਼ਤਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵੱਲੋਂ ਨਾਅਰੇਬਾਜ਼ੀ ਕਰਦਿਆਂ ਰੋਸ ਰੈਲੀ ਕੀਤੀ ਗਈ।

ਰੈਲੀ ਨੂੰ ਸੰਬੋਧਨ ਕਰਦਿਆਂ ਸਵਰਨ ਸਿੰਘ ਅਕਬਰਪੁਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕੋਰੋਨਾ ਮਹਾਂਮਾਰੀ ਅਤੇ ਲਾਕਡਾਊਨ ਦੀ ਆੜ 'ਚ ਦੇਸੀ-ਵਿਦੇਸ਼ੀ ਕਾਰਪੋਰੇਟ ਕੰਪਨੀਆਂ ਪੱਖੀ ਆਰਥਕ ਅਤੇ ਆਰਐੱਸਐੱਸ ਦਾ ਫਿਰਕੂ-ਫਾਸੀ ਏੇਜੰਡਾ ਜ਼ੋਰ ਸ਼ੋਰ ਨਾਲ ਲਾਗੂ ਕਰਨ ਵਿੱਚ ਜੁਟੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਨਤਕ ਖੇਤਰ ਦੇ ਅਦਾਰੇ ਕੋਲ ਖਨਨ, ਰੇਲਵੇ, ਬੀਮਾ ਕਾਰਪੋਰੇਸ਼ਨ ਆਦਿ ਨੂੰ ਨਿੱਜੀ ਹੱਥਾਂ 'ਚ ਸੌਂਪ ਰਹੀ ਹੈ। ਦੂਜੇ ਪਾਸੇ ਕੋਰੋਨਾ ਮਹਾਂਮਾਰੀ ਅਤੇ ਲਾਕਡਾਊਨ ਕਾਰਨ ਬੇਰੁਜ਼ਗਾਰ ਹੋਏ ਕਰੋੜਾਂ ਮਜ਼ਦੂਰਾਂ ਨੂੰ ਭੁੱਖਮਰੀ ਦੇ ਹਾਲਾਤਾਂ ਵਿੱਚ ਸੁੱਟ ਕੇ ਜੁਮਲੇਬਾਜ਼ੀ ਕਰਨ ਵਿੱਚ ਗਲਤਾਨ ਹੈ।

ਆਗੂਆਂ ਨੇ ਮੰਗ ਕੀਤੀ ਕਿ ਫੈੱਡਰੇਸ਼ਨ ਦੇ ਅਹੁਦੇਦਾਰ ਸੁਖਵਿੰਦਰ ਚਹਿਲ ਦੀ ਚਾਰਜਸ਼ੀਟ ਰੱਦ ਕਰਨ ਅਤੇ ਮੈਡੀਕਲ ਕਾਲਜ ਹਸਪਤਾਲ ਵਿੱਚ ਪੀਪੀਈ ਕਿੱਟਾਂ ਦੇ ਘਪਲੇ ਨੂੰ ਬੇਨਕਾਬ ਕਰਨ ਵਾਲੇ ਮੁਲਾਜ਼ਮ ਆਗੂਆਂ ਨੂੰ ਬਹਾਲ ਕਰਨ ਦੀ ਮੰਗ ਕੀਤੀ।

ਇਸ ਮੌਕੇ ਜ਼ਿਲ੍ਹਾ ਆਗੂ ਰਾਮਪਾਲ, ਕੰਟਰੈਕਟ ਵਰਕਰਜ ਦੇ ਗੁਰਤੇਜ ਭੜ੍ਹੋ, ਹਰਦਿਆਲ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।