ਕਰਮਜੀਤ ਸਿੰਘ ਸਾਗਰ, ਧਨੌਲਾ : ਪੰਜਾਬ ਪਬਲਿਕ ਸਕੂਲ 'ਚ ਪਿੰ੍ਸੀਪਲ ਸਿਮਰਨ ਕੌਰ ਦੀ ਅਗਵਾਈ 'ਚ ਕੁਇਜ਼ ਮੁਕਾਬਲੇ ਕਰਵਾਏ। ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੇ ਤੀਜੀ ਕਲਾਸ ਤੋਂ 8ਵੀਂ ਕਲਾਸ ਦੇ ਬੱਚਿਆਂ ਨੇ ਵਧ ਚੜ ਕੇ ਹਿੱਸਾ ਲਿਆ। ਜਾਣਕਾਰੀ ਦਿੰਦੇ ਹੋਏ ਪਿ੍ਰੰਸੀਪਲ ਮੈਡਮ ਨੇ ਦੱਸਿਆ ਕਿ ਇਹ ਮੁਕਾਬਲੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਸੀ ਇਹ ਮੁਕਾਬਲੇ ਕਲਾਸ ਅਨੁਸਾਰ ਸਨ ਤੇ ਇਸ 'ਚ ਇਕ ਕਲਾਸ ਦੇ ਚਾਰ ਗਰੁੱਪ ਬਣਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮਕਸਦ ਬੱਚਿਆਂ ਨੂੰ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣਾ ਹੈ। ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਚੀਮਾ ਤੇ ਡਾਇਰੈਕਟਰ ਸੁਖਦੀਪ ਸਿੰਘ ਚੀਮਾ ਹਾਜ਼ਰ ਸਨ।