- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵਮ ਕਾਲਜ ’ਚ ਕਰਵਾਏ ਕੁਇਜ਼ ਮੁਕਾਬਲੇ

ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਸ਼ਿਵਮ ਕਾਲਜ ਆਫ਼ ਐਜੂਕੇਸ਼ਨ, ਖੋਖਰ ਕਲਾਂ ਵਿਖੇ ਬੀਐੱਡ ਦੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ, ਉਨ੍ਹਾਂ ਦੀ ਬੌਧਿਕ ਸਮਰੱਥਾ ਨੂੰ ਵਿਕਸਿਤ ਕਰਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਕੁਇਜ਼ ਮੁਕਾਬਲਾ ਪ੍ਰਿੰਸੀਪਲ ਡਾ. ਰਾਜਪਾਲ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਏ ਅਤੇ ਬੀ ਟੀਮ ਨੇ ਭਾਗ ਲਿਆ। ਇਹ ਮੁਕਾਬਲਾ ਦੋ ਰਾਊਂਡਾਂ ਵਿੱਚ ਕਰਵਾਇਆ ਗਿਆ।
ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਦੇ ਜਨਰਲ ਨਾਲਜ਼ ਅਤੇ ਬੀਐੱਡ ਦੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ। ਦੋਵੇਂ ਟੀਮਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਲਗਨ ਨਾਲ ਪ੍ਰਸ਼ਨਾਂ ਦੇ ਉੱਤਰ ਦਿੱਤੇ ਅਤੇ ਆਪਣੇ ਗਿਆਨ, ਤਰਕਸ਼ੀਲ ਸੋਚ ਅਤੇ ਤੁਰੰਤ ਫ਼ੈਸਲਾ ਲੈਣ ਦੀ ਯੋਗਤਾ ਦਾ ਪ੍ਰਦਰਸ਼ਨ ਕੀਤਾ। ਇਸ ਦਿਲਚਸਪ ਮੁਕਾਬਲੇ ਵਿੱਚ ਟੀਮ ‘ਏ’ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਪ੍ਰਾਪਤ ਕੀਤੀ, ਜਦਕਿ ਟੀਮ ‘ਬੀ’ ਨੇ ਵੀ ਪੂਰੇ ਉਤਸ਼ਾਹ ਨਾਲ ਮੁਕਾਬਲੇ ਵਿੱਚ ਭਾਗ ਲਿਆ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਗਿਆਨ ਦੀ ਪਰਖ ਕਰਨ, ਨਵੀਆਂ ਜਾਣਕਾਰੀਆਂ ਹਾਸਲ ਕਰਨ ਅਤੇ ਆਪਣੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲਿਆ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜਪਾਲ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ, ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦੀ ਸੋਚਣ-ਸਮਝਣ ਦੀ ਸਮਰੱਥਾ, ਆਤਮ-ਵਿਸ਼ਵਾਸ ਅਤੇ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਨਾ ਵੀ ਹੈ।
ਕਾਲਜ ਦੇ ਚੇਅਰਮੈਨ ਅਨਿਲ ਗਰਗ ਅਤੇ ਕਾਲਜ ਦੇ ਪ੍ਰਧਾਨ ਐਡਵੋਕੇਟ ਰਾਹੁਲ ਗਰਗ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ, ਕਿ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਅਜਿਹੀਆਂ ਗਿਆਨਵਰਧਕ ਗਤੀਵਿਧੀਆਂ ਵਿੱਚ ਭਾਗ ਲੈਣ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਜ਼ਰੂਰੀ ਹੈ। ਕਾਲਜ ਦੇ ਸਮੂਹ ਸਟਾਫ਼ ਨੇ ਇਸ ਮੁਕਾਬਲੇ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਅਤੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਸ਼ਿਵਮ ਕਾਲਜ ਆਫ਼ ਐਜੂਕੇਸ਼ਨ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਿਆਨਵਰਧਕ ਅਤੇ ਵਿਹਾਰਕ ਗਤੀਵਿਧੀਆਂ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਹੈ।