- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਹਿਬਰ ਹਸਪਤਾਲ ਵੱਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ

ਕੈਂਪ ਦੌਰਾਨ 180 ਮਰੀਜ਼ਾਂ ਨੇ ਕਰਵਾਇਆ ਸਿਹਤ ਦਾ ਚੈੱਕਅਪ
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਰਹਿਬਰ ਹਸਪਤਾਲ ਭਵਾਨੀਗੜ੍ਹ ਵੱਲੋਂ ਗੁਰਦੁਆਰਾ ਟਿੱਕੀ ਸਾਹਿਬ, ਕਾਦਰਾਬਾਦ ਵਿਖੇ ਆਰਥੋਪੀਡਿਕ ਅਤੇ ਜਨਰਲ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ। ਇਸ ਕੈਂਪ ਦੌਰਾਨ ਲੱਗਭੱਗ 180 ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਮਾਹਿਰ ਡਾਕਟਰਾਂ ਤੋਂ ਸਿਹਤ ਸਬੰਧੀ ਸਲਾਹ ਪ੍ਰਾਪਤ ਕੀਤੀ।
ਕੈਂਪ ਵਿੱਚ ਡਾ. ਅਮਨਦੀਪ ਸਿੰਘ, ਆਰਥੋਪੀਡਿਕ ਸਰਜਨ, ਡਾ. ਵਿਵਨੀਤ ਸਿੰਘ, ਨਿਓਨੇਟੋਲੋਜਿਸਟ, ਡਾ. ਅਮਨਦੀਪ ਕੌਰ, ਐੱਮ.ਡੀ. ਮੈਡੀਸਨ, ਜੋ ਦਿਲ ਦੀਆਂ ਬਿਮਾਰੀਆਂ, ਸ਼ੂਗਰ ਅਤੇ ਹੋਰ ਆਮ ਬਿਮਾਰੀਆਂ ਦੇ ਮਾਹਿਰ ਹਨ, ਅਤੇ ਡਾ. ਮੁਹੰਮਦ ਅਦਨਾਨ, ਜੋੜਾਂ ਦੀਆਂ ਬਿਮਾਰੀਆਂ ਦੇ ਮਾਹਿਰ, ਨੇ ਮਰੀਜ਼ਾਂ ਦੀ ਜਾਂਚ ਕੀਤੀ।
ਕੈਂਪ ਦੌਰਾਨ ਹੱਡੀਆਂ ਅਤੇ ਜੋੜਾਂ ਦੀਆਂ ਸਮੱਸਿਆਵਾਂ, ਦਿਲ ਦੀਆਂ ਬਿਮਾਰੀਆਂ, ਸ਼ੂਗਰ ਅਤੇ ਹੋਰ ਆਮ ਸਿਹਤ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਨੂੰ ਲੋੜ ਅਨੁਸਾਰ ਡਾਕਟਰੀ ਸਲਾਹ ਦਿੱਤੀ ਗਈ। ਇਸ ਮੌਕੇ ਰਹਿਬਰ ਹਸਪਤਾਲ ਦੇ ਨਰਸਿੰਗ ਸਟਾਫ਼ ਨੇ ਵੀ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ ਕੈਂਪ ਨੂੰ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ।
ਰਹਿਬਰ ਹਸਪਤਾਲ ਭਵਾਨੀਗੜ੍ਹ ਦੀ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ, ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ ਸਿਰ ਡਾਕਟਰੀ ਜਾਂਚ ਲਈ ਉਤਸ਼ਾਹਿਤ ਕਰਨਾ ਸੀ। ਇਲਾਕਾ ਨਿਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਰਹਿਬਰ ਹਸਪਤਾਲ ਵੱਲੋਂ ਭਵਿੱਖ ਵਿੱਚ ਵੀ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਅਜਿਹੇ ਮੈਡੀਕਲ ਕੈਂਪ ਲਾਉਣ ਦੀ ਵਚਨਬੱਧਤਾ ਪ੍ਰਗਟਾਈ ਗਈ।