ਸੰਦੀਪ ਸਿੰਗਲਾ, ਧੂਰੀ :ਉੱਤਰੀਯ ਰੇਲਵੇ ਮਜ਼ਦੂਰ ਯੂਨੀਅਨ ਦੀ ਧੂਰੀ ਸ਼ਾਖਾ ਵੱਲੋਂ ਸਕੱਤਰ ਵੇਦ ਪ੍ਰਕਾਸ਼ ਪਹਿਲਵਾਨ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ 'ਤੇ ਨਿੱਜੀਕਰਨ ਅਤੇ ਹੋਰ ਮੰਗਾਂ ਨੂੰ ਲੈਕੇ ਰੋਸ ਰੈਲੀ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਰੇਲਵੇ ਕਾਮਿਆਂ ਨੇ ਕੇਂਦਰ ਸਰਕਾਰ ਵੱਲੋਂ ਰੇਲਵੇ ਦਾ ਨਿੱਜੀਕਰਨ ਕਰਨ ਦੀਆਂ ਕੋਸ਼ਿਸ਼ਾਂ ਦਾ ਤਿੱਖਾ ਵਿਰੋਧ ਕੀਤਾ। ਇਸ ਮੌਕੇ ਵੇਦ ਪ੍ਰਕਾਸ਼ ਪਹਿਲਵਾਨ ਨੇ ਰੇਲਵੇ ਕਾਮਿਆਂ ਦਾ ਬਕਾਇਆ ਡੀਏ ਜਾਰੀ ਕਰਨ, ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਰੇਲਵੇ ਕਾਲੋਨੀਆਂ ਦੇ ਸੁਧਾਰ ਸਮੇਤ ਹੋਰ ਮੁੱਦਿਆਂ ਨੂੰ ਪ੍ਰਮੁਖਤਾ ਨਾਲ ਚੁੱਕਿਆ। ਉਨਾਂ ਕਿਹਾ ਕਿ ਰੇਲਵੇ ਦਾ ਨਿੱਜੀਕਰਨ ਕਰ ਰੇਲਵੇ ਕਾਮਿਆਂ ਨੂੰ ਤੰਗ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨਾਂ੍ਹ ਕਿਹਾ ਕਿ ਰੇਲਵੇ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਅਤੇ ਜੇਕਰ ਸਰਕਾਰ ਨੇ ਇਸ ਨੂੰ ਵੇਚਣਾ ਬੰਦ ਨਾ ਕੀਤਾ ਤਾਂ ਇਸ ਦੇ ਖ਼ਿਲਾਫ਼ ਦੇਸ਼ ਭਰ ਅੰਦਰ ਅੰਦੋਲਨ ਵਿੱਿਢਆ ਜਾਵੇਗਾ। ਇਸ ਮੌਕੇ ਸ਼ਾਖਾ ਪ੍ਰਧਾਨ ਪੱਤ ਰਾਮ, ਮਨੋਜ ਪਾਂਡੇ, ਧਰਮਪਾਲ, ਸੁਨੀਲ ਦਹਿਆ ਤੇ ਪਰਮਿੰਦਰ ਸਿੰਘ ਵੀ ਹਾਜ਼ਰ ਸਨ।