ਰਾਕੇਸ਼ ਸਿੰਗਲਾ ਦੀ ਚੇਅਰਮੈਨ ਵਜੋਂ ਹੋਈ ਤਾਜਪੋਸ਼ੀ ਰਾਕੇਸ਼ ਸਿੰਗਲਾ ਦੀ ਜ਼ਿਲ੍ਹਾ ਅਗਰਵਾਲ ਭਲਾਈ ਬੋਰਡ ਦੇ ਚੇਅਰਮੈਨ ਵਜੋਂ ਹੋਈ ਤਾਜਪੋਸ਼ੀ
Publish Date: Tue, 01 Sep 2026 05:03 PM (IST)
Updated Date: Wed, 02 Sep 2026 04:01 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਪੰਜਾਬ ਸਰਕਾਰ ਵੱਲੋਂ ਅਗਰਵਾਲ ਭਲਾਈ ਬੋਰਡ ਵਿੱਚ ਰਾਕੇਸ਼ ਸਿੰਗਲਾ ਨੂੰ ਜ਼ਿਲ੍ਹਾ ਚੇਅਰਮੈਨ ਅਤੇ ਸ਼ੀਸ਼ਪਾਲ ਗਰਗ ਨੂੰ ਹਲਕਾ ਲਹਿਰਾਗਾਗਾ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਅੱਜ ਦੋਵਾਂ ਨਵ-ਨਿਯੁਕਤ ਚੇਅਰਮੈਨਾਂ ਦਾ ਤਾਜਪੋਸ਼ੀ ਸਮਾਗਮ ਸਥਾਨਕ ਸੌਰਵ ਕੰਪਲੈਕਸ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਅਗਰਵਾਲ ਸਮਾਜ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਤਾਜਪੋਸ਼ੀ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਮੈਡਮ ਕਾਂਤਾ ਗੋਇਲ, ਮੰਤਰੀ ਗੋਇਲ ਦੀ ਧਰਮ ਪਤਨੀ ਸੀਮਾ ਗੋਇਲ, ਅਗਰਵਾਲ ਵੈਲਫੇਅਰ ਬੋਰਡ ਦੇ ਸੂਬਾ ਚੇਅਰਮੈਨ ਅਸ਼ਵਨੀ ਅਗਰਵਾਲ, ਸਟੇਟ ਕਮੇਟੀ ਮੈਂਬਰ ਅਵਿਨਾਸ਼ ਸਿੰਗਲਾ, ਸੰਜੇ ਸਿੰਗਲਾ ਖਨੌਰੀ, ਮਨਪ੍ਰੀਤ ਬਾਂਸਲ ਪ੍ਰਧਾਨ ਨਗਰ ਕੌਂਸਲ ਸੁਨਾਮ, ਸ਼ੀਸ਼ਪਾਲ ਅਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਇਸ ਸਮਾਗਮ ਵਿੱਚ ਮੌਜੂਦ ਰਹੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਰਾਕੇਸ਼ ਸਿੰਗਲਾ ਅਤੇ ਸ਼ੀਸ਼ਪਾਲ ਗਰਗ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਉਹ ਅਗਰਵਾਲ ਸਮਾਜ ਦੀ ਭਲਾਈ ਅਤੇ ਲੋਕ ਹਿੱਤ ਦੇ ਕੰਮਾਂ ਨੂੰ ਹੋਰ ਅੱਗੇ ਵਧਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਰਵਾਲ ਭਲਾਈ ਬੋਰਡ ਰਾਹੀਂ ਸਮਾਜ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਇੱਕ ਪ੍ਰਭਾਵਸ਼ਾਲੀ ਮੰਚ ਮੁਹੱਈਆ ਕਰਵਾਇਆ ਗਿਆ ਹੈ।ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨ ਰਾਕੇਸ਼ ਸਿੰਗਲਾ ਅਤੇ ਹਲਕਾ ਲਹਿਰਾਗਾਗਾ ਦੇ ਚੇਅਰਮੈਨ ਸ਼ੀਸ਼ਪਾਲ ਗਰਗ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ, ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਅਗਰਵਾਲ ਸੰਮੇਲਨ ਪੰਜਾਬ ਦੇ ਸੈਕਟਰੀ ਤਰਸੇਮ ਚੰਦ ਖੱਦਰ ਭੰਡਾਰ ਵਾਲੇ, ਸੰਜੇ ਜਿੰਦਲ, ਬਲੇਸ ਗੋਇਲ, ਡਾਕਟਰ ਸੰਜੇ ਗਰਗ, ਹਨੁਮਾਨ ਧਾਮ ਦੇ ਪ੍ਰਧਾਨ ਸੰਜੇ ਗਰਗ, ਅਨੁ ਮਲਕ ਤੇ ਹੋਰ ਵੀ ਮੋਹਤਬਰ ਵਿਅਕਤੀ ਮੌਜੂਦ ਸਨ।