ਵਾਤਾਵਰਣ ਜਾਗਰੂਕਤਾ ਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਕੱਢੀ ਰੈਲੀ
ਵਾਤਾਵਰਨ ਜਾਗਰੂਕਤਾ ਅਤੇ ਸਮਾਜਿਕ ਬੁਰਾਈਆਂ ਖਿਲਾਫ ਰੈਲੀ
Publish Date: Wed, 11 Mar 2026 04:48 PM (IST)
Updated Date: Wed, 11 Mar 2026 04:51 PM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਚੇਅਰਮੈਨ ਰਾਓਵਿੰਦਰ ਸਿੰਘ ਅਤੇ ਕੌਰ ਸਿੰਘ ਡੁੱਲਟ ਅਗਵਾਈ ਵਿੱਚ ਚੱਲ ਰਹੀ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਚਿਊਸ਼ਨਜ਼ ਵੱਲੋਂ ਪਿੰਡ ਮਹਿਲਾਂ ਚੌਕ ਵਿਖੇ ਸੰਸਥਾ ਵਿੱਚ ਚੱਲ ਰਹੀਆਂ ਐੱਨਐੱਸਐੱਸ ਇਕਾਈਆਂ, ਈਕੋ ਕਲੱਬ, ਰੈੱਡ ਰਿਬਨ ਕਲੱਬ ਵੱਲੋਂ ਭਰੂਣ ਹੱਤਿਆ, ਨਸ਼ਿਆਂ ਆਦਿ ਸਮਾਜਿਕ ਬੁਰਾਈਆਂ ਖ਼ਿਲਾਫ਼ ਅਤੇ ਵਾਤਾਵਰਣ ਤੇ ਐੱਚਆਈਵੀ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਵਿੱਚ ਸੰਸਥਾ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ 800 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਸੰਸਥਾ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਵੱਲੋਂ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕਾਲਜ ਤੋਂ ਰਵਾਨਾ ਕੀਤਾ ਗਿਆ। ਇਸ ਤੋਂ ਉਪਰੰਤ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸਮੁੱਚੇ ਮਹਿਲਾਂ ਪਿੰਡ ਵਿੱਚ ਸਲੋਗਨਾ ਦੁਆਰਾ ਨਾਹਰਿਆਂ ਸਮੇਤ ਪਿੰਡ ਦੇ ਲੋਕਾਂ ਨੂੰ ਜਾਗਰੂਕ ਕੀਤਾ।