- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
5 ਅਕਤੂਬਰ ਦੇ ਪੱਕੇ ਘਿਰਾਓ ਲਈ ਬਹਾਦਰਪੁਰ 'ਚ ਰੈਲੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੌਂਗੋਵਾਲ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 5 ਅਕਤੂਬਰ ਦੇ ਡੀਸੀ ਦਫ਼ਤਰਾਂ ਦੇ ਪੱਕੇ ਘਿਰਾਓ ਦੀਆਂ ਤਿਆਰੀਆਂ ਲਈ ਸ਼ੁੱਕਰਵਾਰ ਨੂੰ ਬਹਾਦਰਪੁਰ ਵਿਖੇ ਬੀਬੀਆਂ ਦੀ ਗਿਣਤੀ ਵਧਾਉਣ ਲਈ ਰੈਲੀ ਕੀਤੀ ਗਈ, ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਵੀ ਸ਼ਾਮਲ ਹੋਏ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਕਿਸਾਨ ਵਿਰੋਧੀ ਹਨ। ਸਰਕਾਰਾਂ ਦੀਆਂ ਇਹਨਾਂ ਨੀਤੀਆਂ ਵਿਰੁੱਧ ਜਥੇਬੰਦੀ ਨੇ 5 ਅਕਤੂਬਰ ਨੂੰ ਸੰਗਰੂਰ ਡੀਸੀ ਦਫ਼ਤਰ ਦੇ ਮੁਕੰਮਲ ਘਿਰਾਓ ਦਾ ਐਲਾਨ ਕੀਤਾ ਹੈ। ਕਿਸਾਨਾਂ ਤੇ ਪਾਏ ਪਰਾਲੀ ਨੂੰ ਅੱਗ ਲਾਉਣ ਵਾਲੇ ਕੇਸ ਰੱਦ ਕੀਤੇ ਜਾਣ, ਕਿਸਾਨ ਆਗੂਆਂ ਤੇ ਅੰਦੋਲਨਾਂ ਦੌਰਾਨ ਕੀਤੇ ਪਰਚੇ ਰੱਦ ਕੀਤੇ ਜਾਣ ਸਮੇਤ ਹੋਰ ਮੰਗਾ ਵੀ ਸ਼ਾਮਲ ਹਨ ਆਗੂਆਂ ਨੇ ਦੱਸਿਆ ਕਿ 5 ਅਕਤੂਬਰ ਨੂੰ ਸੰਗਰੂਰ ਬਲਾਕ ਵਿੱਚੋਂ ਸੈਂਕੜੇ ਬੀਬੀਆਂ ਦਾ ਕਾਫ਼ਲਾ ਟਰਾਲੀਆਂ ਵਿੱਚ ਲੰਗਰ-ਰਾਸ਼ਨ ਲੈ ਕੇ ਡੀ.ਸੀ. ਦਫ਼ਤਰ ਪਹੁੰਚੇਗਾ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰੇਗਾ। ਇਸ ਸਬੰਧੀ ਬਲਾਕ ਦੇ ਹਰ ਪਿੰਡ ਵਿੱਚ ਮਸ਼ਾਲ ਮਾਰਚ ਅਤੇ ਬੀਬੀਆਂ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।