ਐੱਸਯੂਐੱਸ ’ਚ ਰਾਮਨੌਮੀ ਦਾ ਤਿਉਹਾਰ ਮਨਾਇਆ
ਐੱਸਯੂਐੱਸ ’ਚ ਰਾਮ ਨੌਮੀ ਦਾ ਤਿਉਹਾਰ ਮਨਾਇਆ
Publish Date: Wed, 25 Mar 2026 03:58 PM (IST)
Updated Date: Wed, 25 Mar 2026 04:01 PM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ ਮਹਿਲਾਂ ਚੌਕ ਜੋ ਕਿ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਦੀ ਸਰਪ੍ਰਸਤੀ ਹੇਠ ਚੱਲ ਰਹੀ ਹੈ ਵਿਖੇ ਬੁੱਧਵਾਰ ਨੂੰ ਰਾਮਨੌਮੀ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਦੁਆਰਾ ਵੱਖ-ਵੱਖ ਸਰਗਰਮੀਆਂ ਵਿੱਚ ਹਿੱਸਾ ਲਿਆ ਗਿਆ। ਜਿਵੇਂ ਕਿ ਭਾਸ਼ਣ, ਕਵਿਤਾਵਾਂ, ਗੀਤ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਡਾ. ਕੁਲਵੰਤ ਕੌਰ ਵੱਲੋਂ ਇਸ ਦਿਨ ਦੀ ਮਹੱਤਤਾ ਦੱਸਦੇ ਹੋਏ ਸ਼੍ਰੀ ਰਾਮ ਚੰਦਰ ਜੀ ਦੇ ਜੀਵਨ ਤੋਂ ਸੇਧ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਗਈ।