- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਮਲੀਲਾ ਕਲੱਬ ਨੇ ਲਾਇਆ ਖੂਨਦਾਨ ਕੈਂਪ

ਦਰਸ਼ਨ ਸਿੰਘ, ਪੰਜਾਬੀ ਜਾਗਰਣ,
ਸੁਨਾਮ : ਸ਼੍ਰੀ ਰਾਮਾ ਰਾਮ ਲੀਲਾ ਕਲੱਬ (ਬਾਬਾ ਬੱਦਰੀ ਵਾਲੀ), ਸੁਨਾਮ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿੱਚ ਭਾਜਪਾ ਜ਼ਿਲ੍ਹਾ ਸੰਗਰੂਰ-02 ਦੀ ਪ੍ਰਧਾਨ ਦਾਮਨ ਬਾਜਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਕੀਤੇ ਗਏ ਇਸ ਨੇਕ ਅਤੇ ਸਮਾਜ ਸੇਵੀ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਦਾਮਨ ਬਾਜਵਾ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਅਜਿਹੇ ਸਮਾਜ ਸੇਵੀ ਉਪਰਾਲੇ ਲੋਕਾਂ ਵਿੱਚ ਮਨੁੱਖਤਾ, ਸੇਵਾ ਅਤੇ ਆਪਸੀ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਸਮਾਜ ਭਲਾਈ ਦੇ ਕਾਰਜਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਦਾਮਨ ਬਾਜਵਾ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਸ਼੍ਰੀ ਰਾਮਾ ਰਾਮ ਲੀਲਾ ਕਲੱਬ ਦੇ ਪ੍ਰਬੰਧਕਾਂ ਅਤੇ ਖੂਨਦਾਨ ਕਰਨ ਵਾਲੇ ਖੂਨ ਦਾਨੀਆਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਇਸ ਜਜ਼ਬੇ ਦੀ ਸ਼ਲਾਘਾ ਕੀਤੀ।
ਉਨ੍ਹਾਂ ਦੱਸਿਆ ਕਿ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼੍ਰੀ ਰਾਮਾ ਰਾਮ ਲੀਲਾ ਕਲੱਬ (ਬਾਬਾ ਬੱਦਰੀ ਵਾਲੀ), ਸੁਨਾਮ ਵੱਲੋਂ ਰਾਮ ਲੀਲਾ ਦੇ ਪ੍ਰੋਗਰਾਮ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਇਹ ਪ੍ਰੋਗਰਾਮ ਭਗਵਾਨ ਸ਼੍ਰੀ ਰਾਮ ਜੀ ਦੇ ਜੀਵਨ, ਉਨ੍ਹਾਂ ਦੀ ਮਰਿਆਦਾ ਅਤੇ ਬੁਰਾਈ ਉੱਤੇ ਨੇਕੀ ਦੀ ਜਿੱਤ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਹੈ।
ਇਸ ਮੌਕੇ ਗੁਰਜੋਸ਼ਨ ਸਿੰਘ ਪ੍ਰਧਾਨ, ਨਰਿੰਦਰ ਸਿੰਘ ਸਵਾਮੀ ਜੀ, ਵਿੱਕੀ, ਹਰਪਾਲ ਕਾਲਾ, ਸ਼ੈਰੀ, ਰੰਮੀ ਬਾਕਸਰ, ਹਰਮਨ ਸਿੰਘ, ਆਕਾਸ਼ ਸੰਧੂ ਆਦਿ ਹਾਜ਼ਰ ਸਨ।