- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਗਿਆਨਕ ਚੇਤਨਾ ਵਿਕਸਤ ਹਿੱਤ ਤਰਕਸ਼ੀਲ ਸਮਾਗਮ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਹਿੱਤ ਚਲਾਈ ਮੁਹਿੰਮ ਦੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਵਿਖੇ ਮਾਸਟਰ ਪਰਮਵੇਦ, ਸੀਤਾ ਰਾਮ ਬਾਦਲ ਕਲਾਂ ਤੇ ਪ੍ਰਗਟ ਸਿੰਘ ਬਾਲੀਆਂ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਤਰਕਸ਼ੀਲ ਪ੍ਰੋਗਰਾਮ ਕਰਵਾਇਆ ਗਿਆ ।ਸਕੂਲ ਪ੍ਰਿੰਸੀਪਲ ਹਰਦੇਵ ਕੁਮਾਰ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਜਾਣ ਪਛਾਣ ਕਰਵਾਈ ਤੇ ਸਕੂਲ ਵਿੱਚ ਆਉਣ ਦੇ ਮਕਸਦ ਬਾਰੇ ਦੱਸਿਆ।
ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਅਤੇ ਸੀਤਾ ਰਾਮ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸਾਂ, ਵਹਿਮਾਂ- ਭਰਮਾਂ, ਲਾਈਲਗਤਾ ਤੇ ਰੂੜ੍ਹੀਵਾਦੀ ਵਿਚਾਰਾਂ ਦੇ ਹਨ੍ਹੇਰੇ ਵਿਚੋਂ ਨਿਕਲ ਕੇ ਆਪਣਾ ਸੋਚਣ ਢੰਗ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਨੈਤਿਕ ਕਦਰਾਂ ਕੀਮਤਾਂ ਦੇ ਗੁਣ ਲੜ ਬੰਨ੍ਹ ਕੇ, ਇਮਾਨਦਾਰੀ ਤੇ ਮਿਹਨਤ ਨਾਲ ,ਵਿਗਿਆਨਕ ਜਾਗਰੂਕਤਾ ਵਾਲੇ ਗੁਣ ਅਪਣਾ ਕੇ ਆਪਣੀ ਸ਼ਖਸੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ। ਮਾਸਟਰ ਪਰਮਵੇਦ ਨੇ ਕਿਸੇ ਗੱਲ ਨੂੰ ਮੰਨਣ ਤੋਂ ਪਹਿਲਾਂ ਉਸਨੂੰ ਪਰਖਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਤਰਕਸ਼ੀਲ ਸੁਸਾਇਟੀ ਲੋਕਾਂ ਅੰਦਰ ਵਿਗਿਆਨਕ ਸੋਚ ਤੇ ਭਾਈਚਾਰਕ ਸਾਂਝ ਦੇ ਪਸਾਰੇ ਨਾਲ ਉਨ੍ਹਾਂ ਦੇ ਦਿਲ ਦਿਮਾਗ਼ ਨੂੰ ਰੁਸ਼ਨਾਉਣਾ ਚਾਹੁੰਦੀ ਹੈ। ਇਸ ਮੌਕੇ ਤਰਕਸ਼ੀਲਾਂ ਨੇ ਚੇਤਨਾ ਪਰਖ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ, ਸਹਿਯੋਗ ਕਰਨ ਲਈ ਅਧਿਆਪਕਾਂ ਨੂੰ ਸਨਮਾਨ ਪੱਤਰ ਤੇ ਵਿਗਿਆਨਕ ਵਿਚਾਰਾਂ ਵਾਲਾ ਸਾਹਿਤ ਦੇ ਕੇ ਤੇ ਸਕੂਲ ਪ੍ਰਿੰਸੀਪਲ ਹਰਦੇਵ ਕੁਮਾਰ ਨੂੰ ਇਕਾਈ ਸੰਗਰੂਰ ਦਾ ਹਰ ਪੱਖੋਂ ਸਹਿਯੋਗ ਕਰਨ ਕਰਕੇ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਅਧਿਆਪਕਾਂ ਨਵਨੀਤ ਕੌਰ, ਰੇਣੂ ਗੁਪਤਾ, ਕਰਮਜੀਤ ਕੌਰ, ਹਰਦੀਪ ਕੌਰ, ਨੀਲ ਕਮਲ, ਸਤਬੀਰ ਕੌਰ, ਜਗਦੀਪ ਕੌਰ, ਲੀਜ਼ਾ ਗਰਗ, ਕਰਮਜੀਤ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ, ਹਰਜੀਤ ਸਿੰਘ, ਕੁਲਜੀਤ ਸਿੰਘ, ਕਰਮ ਸਿੰਘ ਮੌਜੂਦ ਸਨ।