ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ
Publish Date: Sat, 21 Nov 2026 03:49 PM (IST)
Updated Date: Sat, 21 Nov 2026 03:52 PM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਭਾਰਤੀ ਜਨਤਾ ਪਾਰਟੀ ਦੇ ਟਕਸਾਲੀ ਆਗੂ ਸਵਰਗੀ ਵਿਨੋਦ ਗੁਪਤਾ ਦੀ ਨਿੱਘੀ ਯਾਦ ਵਿੱਚ ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਸਥਾਨਕ ਗਊਸ਼ਾਲਾ ਵਿਖੇ ਵਿਸ਼ੇਸ਼ ਤੌਰ ਤੇ ਗਊ ਸੇਵਾ ਕੀਤੀ ਗਈ। ਇਸ ਮੌਕੇ ਪਾਰਟੀ ਆਗੂਆਂ ਨੇ ਗਊਆਂ ਨੂੰ ਹਰਾ ਚਾਰਾ ਅਤੇ ਗੁੜ ਖੁਆ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸ਼ਰਧਾਂਜਲੀ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਅਤੇ ਸੂਬਾ ਆਗੂ ਜਤਿੰਦਰ ਕਾਲੜਾ ਨੇ ਵਿਨੋਦ ਗੁਪਤਾ ਵੱਲੋਂ ਪਾਰਟੀ ਅਤੇ ਸਮਾਜ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਯਾਦ ਕੀਤਾ। ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਆਖਿਆ ਕਿ ਵਿਨੋਦ ਗੁਪਤਾ ਪਾਰਟੀ ਦੇ ਇੱਕ ਸਮਰਪਿਤ ਅਤੇ ਮਿਹਨਤੀ ਸਿਪਾਹੀ ਸਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਕੰਮ ਕੀਤਾ। ਉਨ੍ਹਾਂ ਕਿਹਾ ਕਿ ਗੁਪਤਾ ਜੀ ਦੇ ਜਾਣ ਨਾਲ ਪਾਰਟੀ ਨੂੰ ਜੋ ਘਾਟਾ ਪਿਆ ਹੈ, ਉਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਸੀਨੀਅਰ ਆਗੂ ਜਤਿੰਦਰ ਕਾਲੜਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਨੋਦ ਗੁਪਤਾ ਨੇ ਆਪਣਾ ਸਮੁੱਚਾ ਜੀਵਨ ਸਮਾਜ ਸੇਵਾ ਅਤੇ ਸੰਗਠਨ ਦੇ ਲੇਖੇ ਲਾਇਆ। ਉਨ੍ਹਾਂ ਦੱਸਿਆ ਕਿ ਗਊ ਸੇਵਾ ਵਰਗਾ ਪੁੰਨ ਦਾ ਕਾਰਜ ਕਰਕੇ ਪਾਰਟੀ ਵਰਕਰਾਂ ਨੇ ਉਨ੍ਹਾਂ ਦੇ ਦਿਖਾਏ ਹੋਏ ਸੇਵਾ ਦੇ ਮਾਰਗ ਤੇ ਚੱਲਣ ਦਾ ਪ੍ਰਣ ਲਿਆ ਹੈ। ਇਸ ਮੌਕੇ ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਡਾਕਟਰ ਜਗਮਹਿੰਦਰ ਸੈਣੀ, ਸ਼ੰਕਰ ਬਾਂਸਲ, ਪਰਮਿੰਦਰ ਗੋਇਲ, ਪਿਆਰਾ ਲਾਲ ਸ਼ਰਮਾ ਹਾਜ਼ਰ ਸਨ।