ਕਰੀਅਰ ਕਾਉਂਸਲਿੰਗ ਸੈਸ਼ਨ ਕਰਵਾਇਆ
ਯੂਨੀਵਰਸਿਟੀ ਕਾਲਜ ਢਿੱਲਵਾਂ ’ਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤਹਿਤ ਕਰੀਅਰ ਕਾਉਂਸਲਿੰਗ ਸੈਸ਼ਨ ਕਰਵਾਇਆ
Publish Date: Thu, 02 Apr 2026 03:31 PM (IST)
Updated Date: Fri, 03 Apr 2026 04:01 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਰੈੱਡ ਰਿਬਨ ਦੇ ਸਹਿਯੋਗ ਨਾਲ ਕਾਲਜ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਹੁਨਰ ਵਿਕਾਸ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਮੌਕੇ ਭਾਰਤੀ ਫੌਜ ਦੇ ਅਫ਼ਸਰ ਵਿਪਨ ਬਰੂਰਾ ਵੱਲੋਂ ਕਿਹਾ ਗਿਆ ਕਿ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਬਦਲਦੇ ਸਮੇਂ ਦੀ ਮੰਗ ਅਨੁਸਾਰ ਹੁਨਰ ਆਧਾਰਿਤ ਸਿੱਖਿਆ ਅਤੇ ਸਿਖਲਾਈ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਇਸ ’ਚ ਉਨਾਂ ਕਿਹਾ ਕਿ ਅਗਨੀਵੀਰ ਸੈਨਾ ਦੀ ਭਰਤੀ ਰਾਹੀਂ ਵਿਦਿਆਰਥੀਆਂ ਨੂੰ ਸਵੈ ਨਿਰਭਰ ਅਤੇ ਰੁਜ਼ਗਾਰ ਮੁਖੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਰੀਅਰ ਕੌਂਸਲਿੰਗ ਸੈਸ਼ਨ ਕਰਵਾਉਣ ਲਈ ਸਹਾਇਕ ਪ੍ਰਬੰਧਕਾਂ ਰੈੱਡ ਰਿਬਨ ਦੇ ਨੋਡਲ ਅਫ਼ਸਰ ਡਾ. ਸੋਨੀਆ ਅਗਰਵਾਲ, ਡਾ. ਬਿਕਰਮਜੀਤ ਪੁਰਬਾ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜਗਦੀਪ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਚਰਨਜੀਤ ਕੌਰ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।