ਡੋਪ ਟੈਸਟ ਪਾਜੇਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ
ਡੋਪ ਟੈਸਟ ਪੋਜੀਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ
Publish Date: Sat, 21 Mar 2026 04:00 PM (IST)
Updated Date: Sun, 22 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਬਰਨਾਲਾ ਦੀ ਪੁਲਿਸ ਨੇ ਡੋਪ ਟੈਸਟ ਪਾਜੇਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ। ਪੁਲਿਸ ਪਾਰਟੀ ਚੈਕਿੰਗ ਦੌਰਾਨ ਖੁੱਡੀ ਕਲਾਂ ਤੋਂ ਬਰਨਾਲਾ ਨੂੰ ਜਾਂਦੀ ਸੜਕ ’ਤੇ ਪੁਲ ਕੋਲ ਮੌਜੂਦ ਸੀ, ਸਾਹਮਣੇ ਤੋਂ ਦੋ ਮੋਨੇ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਮੋਰਾਂ ਵਾਲੀ ਪਹੀ, ਗਲੀ ਨੰਬਰ 4 ਸੇਖਾ ਰੋਡ ਬਰਨਾਲਾ, ਅਮਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਗਲੀ ਨੰਬਰ 12, ਉੱਤਰਦੇਵ ਨਗਰ ਸੇਖਾ ਰੋਡ ਬਰਨਾਲਾ ਜੋ ਡਿੱਕ-ਡੋਲੇ ਖਾਦੇ ਆਉਂਦੇ ਦਿਖਾਈ ਦਿੱਤੇ। ਪੁਲਿਸ ਨੇ ਉਕਤਾਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦਾ ਸਿਵਲ ਹਸਪਤਾਲ ਬਰਨਾਲਾ ਤੋਂ ਮੈਡੀਕਲ ਕਰਵਾਇਆ, ਜਿਸਦੀ ਰਿਪੋਰਟ ਪਾਜੇਟਿਵ ਆਉਣ ਕਰ ਕੇ ਮਾਮਲਾ ਦਰਜ ਕੀਤਾ ਗਿਆ।