ਗੁਰਮੁੱਖ ਸਿੰਘ ਹਮੀਦੀ, ਮਹਿਲ ਕਲਾਂ :

ਪਿੰਡ ਲੋਹਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਕਾਸ਼ ਪੂਰਬ ਨੂੰ ਸਮਰਪਿਤ ਦਰਬਾਰ ਸੰਪਰਦਾਇ ਸੰਤ ਆਸਰਮ ਲੋਪੋ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 2 ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਰਖਾਏ ਗਏ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਪਰਦਾਇ ਦੇ ਮੁੱਖ ਸੇਵਾਦਾਰ ਸੰਤ ਜਗਜੀਤ ਸਿੰਘ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਤੇ ਚੰਗੇ ਕੰਮਾਂ ਲਈ ਪ੍ੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਸਮੁੱਚੀ ਬਾਣੀ ਮਨੁੱਖ ਨੂੰ ਗਲਤ ਰਾਹਾਂ 'ਚ ਮੋੜ ਕੇ ਸੱਚੀ ਸੁੱਚੀ ਕਿਰਤ ਕਰਦਿਆਂ ਵੰਡ ਕੇ ਛਕਣ ਦਾ ਉਪਦੇਸ਼ ਕਰਦੀ ਹੈ। ਉਨ੍ਹਾਂ ਇਸ ਮੌਕੇ ਆਪਣੀ ਕਥਾ ਰਾਹੀ ਸੰਗਤਾਂ ਨੂੰ ਗੁਰਬਾਣੀ 'ਤੇ ਬਾਣੇ ਨਾਲ ਜੁੜ ਕੇ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਪ੍ਬੰਧਕਾਂ ਵੱਲੋਂ ਸੰਤ ਜਗਜੀਤ ਸਿੰਘ ਲੋਪੋ ਨੂੰ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਸਮੇਂ ਉੱਘੇ ਹਜੂਰੀ ਰਾਗੀ ਹਰਚੰਦ ਸਿੰਘ ਭਨਹੋੜ, ਭਾਈ ਮਨਜੀਤ ਸਿੰਘ, ਭਾਈ ਗਗਨਜੀਤ ਸਿੰਘ ਲੁਧਿਆਣਾ ਨੇ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।