ਖੇਤੀ ਹਾਦਸਾ ਪੀੜਤਾਂ ਨੂੰ ਸਹਾਇਤਾ ਚੈੱਕ ਵੰਡੇ
ਖੇਤੀ ਹਾਦਸਾ ਪੀੜਤਾਂ ਨੂੰ ਸਹਾਇਤਾ ਚੈੱਕ ਵੰਡੇ ਗਏ
Publish Date: Wed, 21 Jan 2026 04:25 PM (IST)
Updated Date: Wed, 21 Jan 2026 04:27 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ
ਦਿੜ੍ਹਬਾ : ਮਾਰਕੀਟ ਕਮੇਟੀ ਸੂਲਰ ਘਰਾਟ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨ ਮਜ਼ਦੂਰ ਹਾਦਸਾ ਭਲਾਈ ਯੋਜਨਾ ਤਹਿਤ ਪੀੜਤ ਲਾਭਪਾਤਰੀਆਂ ਨੂੰ ਮਾਰਕੀਟ ਕਮੇਟੀ ਸੋਲਰ ਕਾਰਡ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਵਿੱਤੀ ਸਹਾਇਤਾ ਦੇ ਚੈੱਕ ਵੰਡੇ। ਮਾਰਕੀਟ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਕਿਹਾ ਕਿ ਲਾਭਪਾਤਰੀ ਵਿੱਚ ਬੀਰਾ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਗੁੱਜਰਾਂ ਨੂੰ 48000 ਰੁਪਏ ਅਤੇ ਕੁਲਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮਹਿਲਾਂ ਨੂੰ 12000 ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਦਿੱਤੀ ਗਈ। ਇਸ ਮੌਕੇ ਨਰਿੰਦਰਪਾਲ ਸਕੱਤਰ ਮਾਰਕੀਟ ਕਮੇਟੀ ਸੂਲਰ ਘਰਾਟ, ਗੁਰਜੀਤ ਸਿੰਘ ਲੇਖਾਕਾਰ ਅਤੇ ਅਮਨਦੀਪ ਕੌਰ ਮੰਡੀ ਸੁਪਰਵਾਈਜ਼ਰ ਆਦਿ ਮੌਜੂਦ ਸਨ।