ਅਮਨਦੀਪ ਸਿੰਘ ਮਾਝਾ, ਭਵਾਨੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਦੇ 550 ਵੇਂ ਗੁਰਪੁਰਬ ਨੂੰ ਸਮਰਪਿਤ ਸੰਗਤ ਵੱਲੋਂ 1 ਨਵੰਬਰ ਤੋਂ ਗੁਰਦੁਆਰਾ ਸ੍ਰੀ ਪਾਤਸ਼ਾਹੀ ਨੌਵੀਂ ਤੋਂ ਆਰੰਭ ਹੋ ਕੇ ਪੂਰੇ ਸ਼ਹਿਰ ਦੀ ਪਰਿਕਰਮਾ ਕਰਕੇ ਕੱਢੀਆਂ ਜਾ ਰਹੀਆਂ ਹਨ। ਗੁਰੂ ਨਾਨਕ ਦੇਵ ਦੇ ਗੁਰਪੁਰਬ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੰਗਤਾਂ ਨੇ ਦੱਸਿਆ ਕਿ ਸਮੂਹ ਇਲਾਕਾ ਨਿਵਾਸੀਆਂ ਤੇ ਨਿਰਵੈਰ ਖ਼ਾਲਸਾ ਦਲ ਦੇ ਮੈਂਬਰ ਭਾਈ ਭੀਮ ਸਿੰਘ, ਤਰਨਜੀਤ ਸਿੰਘ, ਹਰਦੀਪ ਸਿੰਘ, ਬਾਬਾ ਬਲਵੀਰ ਸਿੰਘ, ਕਿ੍ਰਸ਼ਨ ਸਿੰਘ, ਮਹਿੰਦਰ ਸਿੰਘ ਅਤੇ ਮਿਸਤਰੀ ਬਲਵੀਰ ਸਿੰਘ ਸਹਿਯੋਗ ਨਾਲ ਗੁਰਪੁਰਬ ਬਹੁਤ ਸ਼ਰਧਾ ਭਾਵ ਤੇ ਵਧੀਆ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ। ਪ੍ਰਰੋਗਰਾਮ ਦੇ ਤਹਿਤ 10 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ ਹੋਣਗੇ, 11 ਨਵੰਬਰ ਨੂੰ ਸੁੰਦਰ ਨਗਰ ਕੀਰਤਨ ਕੱਿਢਆ ਜਾਵੇਗਾ ਅਤੇ 12 ਨਵੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਣਗੇ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ।