ਅਮਨਦੀਪ ਸਿੰਘ ਮਾਝਾ, ਭਵਾਨੀਗੜ੍ਹ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਸ਼ਬਦ ਗੁਰੂ ਯਾਤਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਹੁੰਦੀ ਹੋਈ ਗੁਰਦੁਆਰਾ ਸਾਹਿਬ ਸ੍ਰੀ ਨਨਕਿਆਣਾ ਸਾਹਿਬ ਸੰਗਰੂਰ ਨੂੰ ਚੱਲ ਕੇ ਭਵਾਨੀਗੜ੍ਹ ਵਿਖੇ ਪਹੁੰਚੇਗੀ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਬਦ ਗੁਰੂ ਯਾਤਰਾ ਜ਼ਿਲ੍ਹੇ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਵਾਇਆ ਮਹਿਲਾ ਚੌਕ ਹੋ ਕੇ ਹਲਕੇ ਦੇ ਪਿੰਡ ਘਰਾਚੋਂ ਤੋਂ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਫੱਗੂਵਾਲਾ ਹੋ ਕੇ ਗੁਰਦੁਆਰਾ ਸਾਹਿਬ ਸ਼੍ਰੀ ਰਵਿਦਾਸ ਭਗਤ ਜੀ ਤੋਂ ਟਰੱਕ ਯੂਨੀਅਨ ਭਵਾਨੀਗੜ੍ਹ ਪਹੁੰਚੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਹੁੰਚਣ 'ਤੇ ਉਨ੍ਹਾਂ ਸਮੇਤ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਸ਼ਬਦ ਗੁਰੂ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਨਾਲ ਪ੍ਰਰੇਮ ਚੰਦ ਗਰਗ ਪ੍ਰਧਾਨ ਨਗਰ ਕੌਂਸਲ, ਕੁਲਵੰਤ ਸਿੰਘ ਜੌਲੀਆਂ ਸਾਬਕਾ ਚੇਅਰਮੈਨ, ਗੁਰਤੇਜ ਸਿੰਘ ਝਨੇੜੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਅਤੇ ਰੁਪਿੰਦਰ ਸਿੰਘ ਰੰਧਾਵਾ ਸਾਬਕਾ ਚੇਅਰਮੈਨ ਸਨ।