ਪਰਦੀਪ ਸਿੰਘ ਕਸਬਾ, ਸੰਗਰੂਰ : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਚੇਤਨਾ ਸਮਾਗਮ 12 ਨਵੰਬਰ ਨੂੰ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਪਿੰਡ ਖੇੜੀ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦਾ ਸਮਾਂ ਦਿਨੇ 12 ਵਜੇ ਤੋਂ ਸ਼ਾਮ 4 ਵਜੇ ਤਕ ਹੋਵੇਗਾ। ਜਿਸ ਵਿੱਚ ਪੰਥ ਦੇ ਮਹਾਨ ਸ਼ਖ਼ਸੀਅਤ ਸੰਤ ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ 11 ਵਜੇ ਅੰਮਿ੍ਤ ਸੰਚਾਰ ਹੋਵੇਗਾ। ਇਹ ਜਾਣਕਾਰੀ ਭਾਈ ਬਲਜੀਤ ਸਿੰਘ ਚੇਅਰਮੈਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਖੇੜੀ ਨੇ ਸਾਂਝੀ ਕੀਤੀ। ਇਸ ਮੌਕੇ ਭਾਈ ਜਲਵਿੰਦਰ ਸਿੰਘ ਭੀਖੀ, ਕਮਲਪ੍ਰਰੀਤ ਸਿੰਘ ਮਾਜਰੀ, ਸੁਖਬੀਰ ਸਿੰਘ ਸੁਖ, ਪ੍ਰਗਟ ਸਿੰਘ ਅਤੇ ਗੁਰਵਿੰਦਰ ਸਿੰਘ ਖੇੜੀ ਵੀ ਸਨ।