ਸਕੂਲ ’ਚ ਗਣਤੰਤਰ ਦਿਵਸ ਮਨਾਇਆ
ਸਕੂਲ ’ਚ ਗਣਤੰਤਰ ਦਿਵਸ਼ ਮਨਾਇਆ
Publish Date: Wed, 28 Jan 2026 04:22 PM (IST)
Updated Date: Wed, 28 Jan 2026 04:25 PM (IST)
ਅਸ਼ਰਫ ਅਨਸਾਰੀ, ਪੰਜਾਬੀ ਜਾਗਰਣ
ਮਾਲੇਰਕੋਟਲਾ : 76ਵੇਂ ਗਣਤੰਤਰ ਦਿਵਸ ਮੌਕੇ ਆਬਾਨ ਪਬਲਿਕ ਸਕੂਲ ਵਿੱਚ ਵਿਸ਼ੇਸ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ ਸਾਰੇ ਬੱਚਿਆਂ ਨੇ ਹਿੱਸਾ ਲਿਆ। ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਸਕਿੱਟ ਅਤੇ ਦੇਸ਼ ਭਗਤੀ ਦੀ ਮਾਈਮ ਪੇਸ਼ ਕੀਤੀ। ਇਸ ਮੌਕੇ ਤੇ ਸਕੂਲ ਵਿੱਚ ਬੱਚਿਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ ਅਤੇ ਬੱਚਿਆਂ ਦੇ ਪ੍ਰੋਗਰਾਮ ਦਾ ਆਨੰਦ ਮਾਣਿਆ ਤੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ। ਸਕੂਲ ਦੇ ਡਾਇਰੈਕਟਰ ਮੁਹੰਮਦ ਅਸ਼ਰਫ਼ ਨੇ ਸਕੂਲ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਬੱਚਿਆਂ ਨੂੰ 26 ਜਨਵਰੀ ਦੀ ਮਹੱਤਤਾ ਬਾਰੇ ਦੱਸਿਆ।