ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਕਿਸਾਨ ਵਿਰੋਧੀ ਬਿੱਲਾਂ ਦਾ ਮੁੱਦਾ ਦਿਨ ਪ੍ਰਤੀ ਦਿਨ ਭਖਦਾ ਜਾ ਰਿਹਾ ਹੈ। ਇਨ੍ਹਾਂ ਬਿਲਾਂ ਦੇ ਵਿਰੋਧ 'ਚ ਹਰ ਵਰਗ ਕਿਸਾਨਾਂ ਦੀ ਹਮਾਇਤ ਲਈ ਅੱਗੇ ਆ ਰਿਹਾ ਹੈ। ਜਿਸ ਦੇ ਚਲਦਿਆਂ ਸਥਾਨਕ ਸੰਧੂ ਪੱਤੀ ਨਿਵਾਸੀਆਂ ਵੱਲੋਂ ਕਿਸਾਨਾਂ ਦੇ ਹੱਕ 'ਚ ਹਾਂ ਦਾ ਨਾਅਰਾ ਮਾਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਅਮਨਦੀਪ ਸਿੰਘ ਸੰਧੂ, ਕੁਲਵੰਤ ਸਿੰਘ ਜਾਗਲ, ਸੁਰਜੀਤ ਸਿੰਘ ਜਾਗਲ, ਰਣਜੀਤ ਸਿੰਘ ਨੰਬਰਦਾਰ, ਸਤਨਾਮ ਸਿੰਘ ਨੰਬਰਦਾਰ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲੋਕ ਵਿਰੋਧੀ ਬਿੱਲ ਲਾਗੂ ਕਰ ਕੇ ਦੇਸ਼ ਨੂੰ ਕੰਗਾਲੀ ਦੇ ਰਾਹ 'ਤੇ ਲਿਆਂਦਾ ਜਾ ਰਿਹਾ ਹੈ ਤੇ ਦੇਸ਼ ਦਾ ਦਿਨ ਪ੍ਰਤੀ ਦਿਨ ਬੁਰਾ ਹਾਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਵਿਰੋਧੀ ਬਿੱਲਾਂ ਨੂੰ ਲਾਗੂ ਕਰ ਕੇ ਮੋਦੀ ਸਰਕਾਰ ਨੇ ਆਪਣਾ ਅਖੌਤੀ ਚਿਹਰਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਧੂ ਪੱਤੀ ਦੇ ਵਸਨੀਕਾਂ ਵੱਲੋਂ ਇਸ ਬਿੱਲ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ ਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਖੜ੍ਹਾਂਗੇ।

ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਵਿਰੋਧੀ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਵੱਲੋਂ ਕਿਸਾਨਾਂ ਦਾ ਸਮਰਥਨ ਦਿੱਤਾ ਗਿਆ ਹੈ। ਇਸ ਮੌਕੇ ਧੀਰਾ ਸਿੰਘ, ਗੁਰਦੀਪ ਸਿੰਘ, ਕੁਲਵੰਤ ਸਿੰਘ, ਇਕਬਾਲ ਸਿੰਘ ਜਾਗਲ, ਸੰਤੋਖ ਸਿੰਘ, ਤੋਤਾ ਸਿੰਘ, ਮੰਗਾ ਸਿੰਘ ਆਦਿ ਵੀ ਹਾਜ਼ਰ ਸਨ।