ਬੰਦ ਪਏ ਟਿਊਬਵੈੱਲਾਂ ਨੂੰ ਲੈ ਕੇ ਸ਼ਹਿਰ ਵਾਸੀਆਂ ਨੇ ਬਾਜ਼ਾਰ ’ਚ ਰੋਡ ਜਾਮ ਕਰਕੇ ਕੀਤਾ ਪ੍ਰਦਰਸ਼ਨ
ਬੰਦ ਪਏ ਟਿਊਬਵੈੱਲਾਂ ਨੂੰ ਲੈ ਕੇ ਸਹਿਰ ਵਾਸੀਆਂ ਨੇ ਬਾਜ਼ਾਰ ’ਚ ਰੋਡ ਜਾਮ ਕਰਕੇ ਕੀਤਾ ਪ੍ਰਦਰਸ਼ਨ
Publish Date: Sat, 27 Jun 2026 07:43 PM (IST)
Updated Date: Sun, 28 Jun 2026 04:08 AM (IST)

ਸਮੱਸਿਆ ਦਾ ਜਲਦ ਤੋਂ ਜਲਦ ਕੀਤਾ ਜਾਵੇ ਹੱਲ: ਵਿਧਾਇਕ ਕਾਲਾ ਢਿੱਲੋਂ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ਼ਹੀਦ ਭਗਤ ਸਿੰਘ ਪਾਰਕ ਤੇ ਵਾਰਡ-29 ਨੂੰ ਦੋ ਦਿਨਾਂ ਤੋਂ ਟਿਊਬਵੈੱਲ ਦੀ ਸਪਲਾਈ ਬੰਦ ਹੋਣ ’ਤੇ ਪਾਰਕ ਪ੍ਰਬੰਧਕ ਤੇ ਵਾਰਡ-29 ਦੇ ਵਸਨੀਕਾਂ ਨੇ ਧਰਨਾ ਦੇ ਕੇ ਨਗਰ ਨਿਗਮ ਬਰਨਾਲਾ ਦੇ ਖ਼ਿਲਾਫ਼ ਕੇਸੀ ਰੋਡ ਬਰਨਾਲਾ ਵਿਖੇ ਰੋਡ ਜਾਮ ਕਰਦਿਆਂ ਪ੍ਰਦਰਸ਼ਨ ਕੀਤਾ। ਇਸ ਮੌਕੇ ਧਰਨੇ ’ਚ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੀ ਸ਼ਾਮਲ ਹੋਏ। ਇਸ ਮੌਕੇ ਮਹੇਸ਼ ਕੁਮਾਰ ਲੋਟਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪਾਰਕ ’ਚ ਪਾਣੀ ਦੇ ਟਿਊਬਵੈੱਲ ਦੀ ਸਪਲਾਈ ਬੰਦ ਹੋ ਚੁੱਕੀ ਹੈ। ਇਸ ਕਾਰਨ ਪਾਰਕ ’ਚ ਪਾਣੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਪਾਰਕ ’ਚ ਲੱਗੇ ਬੂਟਿਆਂ ਨੂੰ ਪਾਣੀ ਦੇਣਾ ਔਖ਼ਾ ਹੋ ਗਿਆ ਹੈ ਤੇ ਘਰਾਂ ਦੀ ਸਪਲਾਈ ਵੀ ਬੰਦ ਹੋ ਚੁੱਕੀ ਹੈ। ਇਸ ਤੋਂ ਇਲਾਵਾ ਵਾਰਡ-29 ’ਚ ਵੀ ਪਿਛਲੇ 2 ਦਿਨਾਂ ਤੋਂ ਟਿਊਬਵੈੱਲ ਦੀ ਸਪਲਾਈ ਪੂਰੀ ਤਰ੍ਹਾਂ ਨਾ ਬੰਦ ਹੋ ਚੁੱਕੀ ਹੈ। ਇਸ ਕਾਰਨ ਲੋਕਾ ਨੂੰ ਕਾਫ਼ੀ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਹਕੀਕਤ ’ਚ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਐਨੀ ਗਰਮੀ ’ਚ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਉਨ੍ਹਾਂ ਨੂੰ ਕਾਫ਼ੀ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਜੇਕਰ ਅਜਿਹਾ ਨਾ ਹੋਇਆ ਤਾਂ ਸੰਰਘਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸਮੱਸਿਆ ਦਾ ਜਲਦ ਤੋਂ ਜਲਦ ਕੀਤਾ ਜਾਵੇ ਹੱਲ : ਵਿਧਾਇਕ ਕਾਲਾ ਢਿੱਲੋਂ ਇਸ ਮੌਕੇ ਪੁੱਜੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਪਾਣੀ ਦੀ ਸਮੱਸਿਆ ਸਭ ਤੋਂ ਵੱਡੀ ਸਮੱਸਿਆ ਹੈ, ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਹੋਣਾ ਚਾਹੀਦਾ ਹੈ, ਬੰਦ ਪਏ ਟਿਊਬਵੈੱਲਾਂ ਨੂੰ ਤੁਰੰਤ ਚਾਲੂ ਕਰਨਾ ਚਾਹੀਦਾ ਹੈ, ਉਹ ਸਹਿਰ ਵਾਸੀਆਂ ਦੇ ਨਾਲ ਹਨ, ਜੇਕਰ ਇਸ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਸਹਿਰ ਵਾਸੀਆਂ ਦੀ ਇਸ ਸਮੱਸਿਆ ਦੇ ਹੱਲ ਲਈ ਪ੍ਰਦਰਸ਼ਨ ਕਰਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ।