ਪਿੰਡ ਸੇਖਾ 'ਚ ਖਸਤਾ ਹਾਲਤ ਸੜਕਾਂ ਕਾਰਨ ਲੋਕ ਪਰੇਸ਼ਾਨ ਪਿੰਡ ਸੇਖਾ 'ਚ ਖਸਤਾ ਹਾਲਤ ਸੜਕਾਂ ਕਾਰਨ ਲੋਕ ਪਰੇਸ਼ਾਨ
Publish Date: Mon, 20 Jul 2026 04:51 PM (IST)
Updated Date: Tue, 21 Jul 2026 04:02 AM (IST)
: ਬਰਸਾਤਾਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਥਾਂ-ਥਾਂ ਖੜ੍ਹ ਜਾਂਦਾ ਹੈ ਪਾਣੀ : ਪਿੰਡ ਵਾਸੀਆਂ ਨੇ ਸਮੱਸਿਆ ਦੇ ਸਥਾਈ ਹੱਲ ਦੀ ਕੀਤੀ ਮੰਗ ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਪਿੰਡ ਸੇਖਾ ਦੀਆਂ ਕਈ ਅੰਦਰੂਨੀ ਤੇ ਸੰਪਰਕ ਸੜਕਾਂ ਖਸਤਾ ਹਾਲਤ ’ਚ ਹੋਣ ਕਾਰਨ ਪਿੰਡ ਵਾਸੀਆਂ ਨੂੰ ਰੁਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਥਾਂ-ਥਾਂ ਪਏ ਡੂੰਘੇ ਖੱਡੇ ਤੇ ਟੁੱਟੀ ਹੋਈ ਸੜਕ ਕਾਰਨ ਵਾਹਨ ਚਾਲਕਾਂ ਤੇ ਰਾਹਗੀਰਾਂ ਨੂੰ ਆਵਾਜਾਈ ’ਚ ਦਿੱਕਤ ਆ ਰਹੀ ਹੈ। ਬਰਸਾਤ ਦੇ ਮੌਸਮ ਦੌਰਾਨ ਖੱਡਿਆਂ ’ਚ ਪਾਣੀ ਭਰ ਜਾਣ ਨਾਲ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ। ਦੋਪਹੀਆ ਵਾਹਨ ਚਾਲਕਾਂ ਨੂੰ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਦਕਿ ਸਕੂਲੀ ਵਿਦਿਆਰਥੀਆਂ, ਬਜ਼ੁਰਗਾਂ ਤੇ ਮਰੀਜ਼ਾਂ ਨੂੰ ਵੀ ਆਉਣ-ਜਾਣ ’ਚ ਪਰੇਸ਼ਾਨੀ ਝੱਲਣੀ ਪੈਂਦੀ ਹੈ। ਬਰਸਾਤਾਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਥਾਂ-ਥਾਂ ਖੜ੍ਹ ਜਾਂਦਾ ਹੈ ਪਾਣੀ ਅਨਸਾਰ ਪਿੰਡ ਵਾਸੀਆਂ ਵੱਲੋਂ ਇਸ ਸਬੰਧੀ ਕਈ ਵਾਰ ਸਬੰਧਤ ਵਿਭਾਗ ਤੇ ਪ੍ਰਸ਼ਾਸਨ ਦਾ ਧਿਆਨ ਦਿਵਾਇਆ ਗਿਆ ਹੈ, ਪਰ ਅਜੇ ਤੱਕ ਸੜਕਾਂ ਦੀ ਮੁਰੰਮਤ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਸਤਾ ਹਾਲਤ ਸੜਕਾਂ ਦੀ ਜਲਦ ਮੁਰੰਮਤ ਕਰਵਾਈ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਤੇ ਬਰਸਾਤੀ ਮੌਸਮ ਦੌਰਾਨ ਸੰਭਾਵਿਤ ਹਾਦਸਿਆਂ ਤੋਂ ਬਚਿਆ ਜਾ ਸਕੇ। ਪਾਣੀ ਖੜ੍ਹਨ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਗੰਦਾ ਪਾਣੀ ਖੜ੍ਹੇ ਰਹਿਣ ਕਾਰਨ ਮੱਛਰ ਪੈਦਾ ਹੋਣ ਤੇ ਡੇਂਗੂ, ਮਲੇਰੀਆ ਵਰਗੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਇਸ ਸਮੱਸਿਆ ਬਾਰੇ ਕਈ ਵਾਰ ਸਬੰਧਤ ਵਿਭਾਗ ਤੇ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ। : ਪਿੰਡ ਵਾਸੀਆਂ ਨੇ ਸਮੱਸਿਆ ਦੇ ਸਥਾਈ ਹੱਲ ਦੀ ਕੀਤੀ ਮੰਗ ਪਿੰਡ ਵਾਸੀਆਂ ਅਮਨਦੀਪ ਸਿੰਘ, ਲਾਭ ਸਿੰਘ, ਛੋਟਾ ਸਿੰਘ, ਗਰਮੇਲ ਸਿੰਘ ਆਦਿ ਨੇ ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਖਸਤਾ ਹਾਲਤ ਸੜਕਾਂ ਦੀ ਜਲਦੀ ਮੁਰੰਮਤ ਕਰਵਾਈ ਜਾਵੇ ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਹਰ ਸਾਲ ਬਰਸਾਤਾਂ ਦੌਰਾਨ ਲੋਕਾਂ ਨੂੰ ਇੱਕੋ ਜਿਹੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਇਸ ਦੇ ਸਥਾਈ ਹੱਲ ਵੱਲ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਜਾਂਦੇ।