ਰਾਜੇਸ਼ ਕੁਮਾਰ, ਸੰਗਰੂਰ : RIP Fatehveer ਜ਼ਿਲ੍ਹੇ ਦੇ ਸੁਨਾਮ ਦੇ ਨਜ਼ਦੀਕੀ ਪਿੰਡ ਭਗਵਾਨਪੁਰਾ 'ਚ 140 ਫੁੱਟ ਡੂੰਘੇ ਦਸ ਸਾਲ ਪੁਰਾਣੇ ਬੋਰਵੈੱਲ 'ਚ ਡਿੱਗੇ ਦੋ ਸਾਲਾ ਬੱਚੇ ਫ਼ਤਹਿਵੀਰ ਸਿੰਘ ਬਚਾਇਆ ਨਹੀਂ ਜਾ ਸਕਿਆ। ਉਸ ਨੂੰ ਮੰਗਲਵਾਰ ਤੜਕੇ ਕਰੀਬ 5.10 ਮਿੰਟ 'ਤੇ ਬੋਰਵੈੱਲ 'ਚੋਂ ਕੱਢਿਆ ਲਿਆ ਗਿਆ ਪਰ ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ। ਬੱਚੇ ਨੂੰ ਬੋਰਵੈੱਲ 'ਚੋਂ ਕੱਢਣ ਤੋਂ ਤੁਰੰਤ ਬਾਅਦ ਐਬੂਲੈਂਸ 'ਚ ਡੀਐੱਮਸੀ ਹਸਪਤਾਲ ਲੈ ਜਾਇਆ ਗਿਆ। ਉੱਥੇ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। ਪੀਜੀਆਈ 'ਚ ਬੱਚੇ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਪੀਜੀਆਈ ਦੇ 5 ਡਾਕਟਰਾਂ ਦੀ ਟੀਮ ਨੇ ਫ਼ਤਹਿਵੀਰ ਦਾ ਪੋਸਟਮਾਰਟਮ ਕੀਤਾ ਗਿਆ। ਉਨ੍ਹਾਂ ਦੇ ਨਾਲ ਐੱਸਡੀਐੱਮ ਤੇ ਦਾਦਾ ਮੌਜੂਦ ਸਨ। ਪੋਸਟਮਾਰਟਮ ਤੋਂ ਬਾਅਦ ਵੀਰ ਦੀ ਲਾਸ਼ ਨੂੰ ਪਿੰਡ ਲਿਜਾਇਆ ਗਿਆ ਜਿੱਥੇ ਡੇਢ ਕੁ ਵਜੇ ਦੇ ਕਰੀਬ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਡੀਕੀ ਜਾ ਰਹੀ ਪੋਸਟਮਾਰਟਮ ਰਿਪੋਰਟ 'ਚ ਖੁ਼ਲਾਸਾ ਹੋਇਆ ਹੈ ਕਿ ਫ਼ਤਿਹਵੀਰ ਦੀ ਮੌਤ ਕੁਝ ਦਿਨ ਪਹਿਲਾਂ ਹੀ ਹੋ ਚੁੱਕੀ ਸੀ।

Live update :

-ਸਵਾ ਕੁ ਤਿੰਨ ਵਜੇ ਆਈ ਪੋਸਟਮਾਰਟਮ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਫ਼ਤਹਿਵੀਰ ਦੀ ਮੌਤ ਕੁਝ ਦਿਨ ਪਹਿਲਾਂ ਹੀ ਹੋ ਚੁੱਕੀ ਸੀ।

-ਦੁਪਹਿਰੇ ਡੇਢ ਕੁ ਵਜੇ ਫ਼ਤਹਿਵੀਰ ਦਾ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ ਹੈ।

-ਡੀਸੀ ਤੇ ਐੱਸਪੀ ਨੇ ਪ੍ਰਸ਼ਾਸਨਿਕ ਨਾਕਾਮੀ ਮੰਨਦੇ ਹੋਏ ਪਰਿਵਾਰਕ ਮੈਂਬਰਾਂ ਤੋਂ ਮੰਗੀ ਮਾਫ਼ੀ।

-ਫ਼ਤਹਿਵੀਰ ਦੀ ਲਾਸ਼ ਸ਼ਮਸ਼ਾਨ ਘਾਟ ਪਹੁੰਚ ਚੁੱਕੀ ਹੈ। ਅੰਤਿਮ ਸੰਸਕਾਰ ਥੋੜ੍ਹੀ ਹੀ ਦੇਰ 'ਚ ਕੀਤਾ ਜਾਵੇਗਾ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

- ਆਪ ਆਗੂ ਹਰਪਾਲ ਚੀਮਾ ਪਹੁੰਚੇ ਤਾਂ ਕੀਤਾ ਵਿਰੋਧ, 'ਚੀਮਾ ਵਾਪਸ ਜਾਓ' ਦੇ ਲੱਗੇ ਨਾਅਰੇ

ਪੀਜੀਆਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਸਮੇਤ ਕਈ ਆਗੂ ਪਹੁੰਚੇ। ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਵੀ ਉੱਥੇ ਪਹੁੰਚੇ। ਉਨ੍ਹਾਂ ਦਾ ਲੋਕਾਂ ਨੇ ਕਾਫ਼ੀ ਵਿਰੋਧ ਕੀਤਾ ਅਤੇ ਉੱਥੋਂ ਜਾਣ ਲਈ ਕਿਹਾ। ਲੋਕਾਂ ਨੇ ਚੀਮਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਚੀਮਾ ਤੋਂ ਪੁੱਛਿਆ ਕਿ ਪਿਛਲੇ ਪੰਜ ਦਿਨਾਂ ਤੋਂ ਤਾਂ ਉਹ ਨਜ਼ਰ ਨਹੀਂ ਆਏ ਤੇ ਹੁਣ ਰਾਜਨੀਤੀ ਚਮਕਾਉਣ ਆ ਗਏ। ਲੋਕਾਂ ਨੇ ਚੀਮਾ ਵਾਪਸ ਜਾਓ ਦੇ ਨਾਅਰੇ ਲਗਾਏ।

-ਫਤਿਹਵੀਰ ਦੀ ਮੌਤ ਤੋਂ ਬਾਅਦ ਪ੍ਰਸ਼ਾਸ਼ਨ ਦੀ ਘਟੀਆ ਕਾਰਗੁਜ਼ਾਰੀ ਨੂੰ ਲੈ ਕੇ ਨੌਜਵਾਨਾਂ ਨੇ ਕੱਢਿਆ ਰੋਸ ਮਾਰਚ।

-ਪੰਜਾਬ ਏਕਤਾ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਕਰਮਜੀਤ ਸਿੰਘ ਉੱਪਲ ਹਰਦਾਸਪੁਰਾ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਪਿਛਲੇ ਛੇ ਦਿਨਾਂ ਤੋਂ ਜਿੰਦਗੀ ਦੀ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਬੱਚੇ ਫਤਿਹਬੀਰ ਸਿੰਘ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਨਿਕੰਮੇ ਪ੍ਰਬੰਧਾਂ ਖਿਲਾਫ ਬੱਸ ਸਟੈਂਡ ਮਹਿਲ ਕਲਾਂ ਵਿਖੇ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ।

-ਸੰਗਰੂਰ/ਬਰਨਾਲਾ ਰੋਡ 'ਤੇ ਪਿੰਡ ਬਡਰੁੱਖਾਂ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਲੋਕ। ਸਿੱਖਿਆ ਮੰਤਰੀ ਵਿਜੈਇੰਦਰ ਸਿੰੰਗਲਾ ਖਿਲਾਫ਼ ਕਰ ਰਹੇ ਨਾਅਰੇਬਾਜੀ। ਡੀਸੀ ਤੇ ਐਸਐਸਪੀ ਸੰਗਰੂਰ ਖਿਲਾਫ਼ ਕਾਰਵਾਈ ਦੀ ਕਰ ਰਹੇ ਮੰਗ।

-ਪੁਲਿਸ ਪ੍ਰਸ਼ਾਸ਼ਨ ਨੇ ਮਾਹੌਲ ਨੂੰ ਭਾਂਪਦਿਆਂ ਸ਼ਹਿਰ ਵਿੱਚ ਕੀਤਾ ਫਲੈਗ ਮਾਰਚ।

ਫਤਿਹਵੀਰ ਦੀ ਮੌਤ ਤੋਂ ਬਾਅਦ ਪ੍ਰਸ਼ਾਸ਼ਨ ਦੀ ਘਟੀਆ ਕਾਰਗੁਜ਼ਾਰੀ ਤੋਂ ਨਰਾਜ਼ ਲੋਕਾਂ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਧਰਨਾ ਲਾ ਕੇ ਆਵਾਜਾਈ ਕੀਤੀ ਠੱਪ।

-ਰੋਹ 'ਚ ਆਏ ਲੋਕਾਂ ਨੇ ਪਟਿਆਲਾ-ਮਾਨਸਾ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਲੋਕਾਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮੌਕੇ 'ਤੇ ਪਹੁੰਚੇ ਪਟਿਆਲਾ ਰੇਂਜ ਦੇ ਆਈਜੀ ਦਾ ਵੀ ਲੋਕਾਂ ਨੇ ਡਟ ਕੇ ਵਿਰੋਧ ਕੀਤਾ।

- ਫ਼ਤਹਿਵੀਰ ਦੀ ਮ੍ਰਿਤਕ ਦੇਹ ਲੈ ਕੇ ਸੰਗਰੂਰ ਦੇ ਪਿੰਡ ਭਗਵਾਨਪੁਰਾ ਪਹੁੰਚ ਚੁੱਕੇ ਹਨ। ਉਸ ਨੂੰ ਅੰਤਿਮ ਵਿਦਾਈ ਥੋੜ੍ਹੀ ਦੇਰ 'ਚ ਦਿੱਤੀ ਜਾਵੇਗੀ।

-ਪਿੰਡ ਭਗਵਾਨਪੂਰਾ ਵਿਖੇ ਬੋਰਵੈੱਲ ਵਿਚ ਡਿੱਗੇ ਮਾਸੂਮ ਫਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਦੀ ਨਲਾਇਕੀ ਕਾਰਨ ਸ਼ਹਿਰ ਸੁਨਾਮ ਵਿਖੇ ਮਾਹੌਲ ਤਣਾਅਪੂਰਨ ਹੈ। ਪ੍ਰਦਰਸ਼ਨਕਾਰੀਆਂ ਨੇ ਬਾਜ਼ਾਰ ਕਰਵਾਏ ਬੰਦ ਕਰਵਾ ਦਿੱਤੇ ਹਨ।

-ਕੈਪਟਨ ਅਮਰਿਦੰਰ ਸਿੰਘ ਨੇ ਪ੍ਰਗਟਾਇਆ ਅਫਸੋਸ ਤੇ ਕਿਹਾ ਕਿ ਪਰਮਾਤਮਾ ਪੀੜਤ ਪਿਰਵਾਰ ਨੂੰ ਵੱਡਾ ਨੁਕਸਾਨ ਝੱਲਣ ਦਾ ਬਲ ਬਖਸ਼ੇ।

-ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਤਿਗੁਰੂ ਪਿਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।


-ਬਚਾਅ ਟੀਮ ਵੱਲੋਂ ਰਾਤ 1:15 ਵਜੇ ਤੱਕ ਫਤਹਿਵੀਰ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਸਨ।

-ਪ੍ਰਸ਼ਾਸਨ ਨੇ ਏਅਰ ਐਂਬੂਲੈਂਸ ਨੂੰ ਵਾਪਸ ਭੇਜਿਆ।

-ਪੰਜ ਦਿਨਾਂ ਬਾਅਦ ਆਈਜੀ ਪਟਆਿਲਾ ਏਐੱਸ ਰਾਏ ਘਟਨਾ ਸਥਾਨ 'ਤੇ ਪੁੱਜੇ।

-ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਰਮਚਾਰੀਆਂ ਨੂੰ ਬਿਨ੍ਹਾਂ ਚੂਕ ਦੇ ਪੁਜੀਸ਼ਨ ਲੈਣ ਦੇ ਦਿੱਤੇ ਹੁਕਮ ਹਨ।

ਫ਼ਤਿਹਵੀਰ ਮਾਮਲੇ 'ਚ ਮੁੱਖ ਮੰਤਰੀ ਲਗਾਤਾਰ ਲੈ ਰਹੇ ਹਨ ਜਾਇਜ਼ਾ : ਸਿੰਗਲਾ

ਪੰਜਾਬ ਦੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਫਤਹਿਵੀਰ ਸਿੰਘ ਨੂੰ ਬੋਰਵੈੱਲ 'ਚੋਂ ਕੱਢਣ ਲਈ ਕੀਤੇ ਜਾ ਰਹੇ ਬਚਾਅ ਕਾਰਜਾਂ ਦੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਬੋਰਵੈੱਲ ਵਿਚ ਡਿੱਗੇ ਬੱਚੇ ਫ਼ਤਿਹਵੀਰ ਸਿੰਘ ਦੇ ਬਚਾਅ ਕਾਰਜਾਂ ਦਾ ਲਗਾਤਾਰ ਜਾਇਜ਼ਾ ਲੈ ਰਹੇ ਹਨ ਤੇ ਜਦੋਂ ਬਚਾਅ ਟੀਮਾਂ ਬੱਚੇ ਨੂੰ ਬੋਰਵੈੱਲ ਵਿੱਚੋਂ ਕੱਢ ਲੈਣਗੀਆਂ ਤਾਂ ਉਸੇ ਪਲ ਇਲਾਜ ਯਕੀਨੀ ਬਣਾਇਆ ਜਾਵੇਗਾ।

ਸੁਖਬੀਰ ਬਾਦਲ ਨੇ ਵਿੰਨ੍ਹਿਆ ਕੈਪਟਨ ਸਰਕਾਰ 'ਤੇ ਨਿਸ਼ਾਨਾ

ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਬਾਦਲ ਨੇ ਟਵੀਟ ਕਰਕੇ ਫ਼ਤਹਿਵੀਰ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਕੈਪਟਨ ਸਰਕਾਰ ਨੂੰ ਲੰਮੇ ਹੱਥੀਂ ਲਿਆ ਤੇ ਢਿੱਲੀ ਕਾਰਗੁਜ਼ਾਰੀ ਲਈ ਕੋਸਿਆ। ਇਸ ਤੋਂ ਇਲਾਵਾ ਕਿਸੇ ਵੀ ਖੁੱਲ੍ਹੇ ਬੋਰਵੈੱਲ ਦੀ ਸੂਚਨਾ ਦੇਣ ਲਈ ਹੈਲਪਲਾਈਨ ਨੰਬਰ

ਖੁੱਲ੍ਹੇ ਬੋਰਵੈੱਲਾਂ ਸਾਰੇ ਜ਼ਿਲ੍ਹਿਆਂ ਦੇ ਡੀਸੀ ਤੋਂ ਰਿਪੋਰਟ ਤਲਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਟਨਾ ਦਾ ਸਖ਼ਤ ਨੋਟਿਸ ਲੈਂਦੇ ਹੋਏ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ 24 ਘੰਟਿਆਂ ਅੰਦਰ ਖੁੱਲ੍ਹੇ ਬੋਰਵੈੱਲਾਂ ਸਬੰਧੀ ਰਿਪੋਰਟ ਸੌਂਪਣ ਨੂੰ ਕਿਹਾ ਹੈ। 0172-2740397 ਜਾਰੀ ਕੀਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਫ਼ਤਹਿਵੀਰ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਰੈਸਕਿਊ ਆਪ੍ਕੈਰੇਸ਼ਨ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਡੀਸੀ ਸੰਗਰੂਰ ਥੋਰੀ ਦੀ ਅਗਵਾਈ ਹੇਠ ਚੱਲ ਰਿਹਾ ਹੈ। ਉਨ੍ਹਾਂ ਦੀ ਪੂਰੀ ਨਜ਼ਰ ਇਸ ਆਪ੍ਰੇਸ਼ਨ 'ਤੇ ਹੈ। ਉਨ੍ਹਾਂ ਕਿਹਾ ਕਿ ਇਸ ਰੈਸਕਿਊ ਆਪ੍ਰੇਸ਼ਨ ਦੀ ਪੂਰੀ ਮੌਨੀਟਰਿੰਗ ਹੋ ਰਹੀ ਹੈ। ਇਹ ਜਾਣਕਾਰੀ ਉਨ੍ਹਾਂ ਇਕ ਟਵੀਟ ਰਾਹੀਂ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਪਰਿਵਾਰ ਨੂੰ ਦਿਲਾਸਾ ਦਿੱਤਾ ਹੈ ਕਿ ਸਰਕਾਰ ਉਨ੍ਹਾਂ ਦੇ ਨਾਲ ਹੈ।

ਸਿਮਰਨਜੀਤ ਸਿੰਘ ਬੈਂਸ ਤੇ ਨੀਟੂ ਸ਼ਟਰਾਂ ਵਾਲਾ ਵੀ ਮੌਕੇ 'ਤੇ ਪੁੱਜੇ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੀ ਆਪਣੇ ਸਾਥੀਆਂ ਸਮੇਤ ਪਿੰਡ ਭਗਵਾਨਪੂਰਾ ਪਹੁੰਚੇ ਅਤੇ ਮੌਕੇ ਦਾ ਜਾਇਜ਼ਾ ਲਿਆ। ਸੰਸਦੀ ਚੋਣਾਂ 'ਚ ਖੜ੍ਹੇ ਹੋਏ ਜਲੰਧਰ ਤੋਂ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂ ਵਾਲਾ ਨੇ ਵੀ ਘਟਨਾ ਸਥਾਨ ਦਾ ਜਾਇਜ਼ਾ ਲਿਆ।

ਸੀਐੱਮ ਦਫ਼ਤਰ ਤੋਂ ਲਗਾਤਾਰ ਆਪ੍ਰੇਸ਼ਨ ਦੀ ਹੋ ਰਹੀ ਹੈ ਮੌਨੀਟਰਿੰਗ

ਓਧਰ, ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਕਿਹਾ ਕਿ ਐੱਨਡੀਆਰਐੱਫ ਦੀ ਟੀਮ ਬਿਲਕੁਲ ਸਹੀ ਦਿਸ਼ਾ ਵਿਚ ਜਾ ਰਹੀ ਹੈ। ਟਨਲ 'ਚ ਉੱਤਰੇ ਜਵਾਨ ਦੇ ਲੱਕ 'ਤ ਹਾਈਵੋਲਟ ਚਾਰਜ ਤੇ ਰਿਫਲੈਕਟਰ ਦੀ ਮਦਦ ਨਾਲ ਸਹੀ ਲੋਕੇਸ਼ਨ ਤਲਾਸ਼ ਕੀਤੀ ਜਾ ਰਹੀ ਹੈ। ਟਨਲ ਤੇ ਬੋਰਵੈੱਲ ਦੇ ਵਿਚਕਾਰ ਬਣਾਈ ਗਈ ਸੁਰੰਗ ਦਾ ਕਾਰਜ ਸਹੀ ਦਿਸ਼ਾ ਵਿਚ ਜਾਰੀ ਹੈ। ਇਕ ਘੰਟੇ 'ਚਸ ਪਸ਼ਟ ਹੋ ਜਾਵੇਗਾ ਕਿ ਫ਼ਤਹਿਵੀਰ ਸਿੰਘ ਨੂੰ ਕੱਢਣ ਵਿਚ ਕਿੰਨਾ ਸਮਾਂ ਹੋਰ ਲੱਗੇਗਾ। ਥੋਰੀ ਨੇ ਲੋਕਾਂ ਦੇ ਵਧਦੇ ਰੋਸ ਨੂੰ ਦੇਖਦੇ ਹੋਏ ਕਿਹਾ ਕਿ ਮੈਨੁਅਲ ਤਰੀਕੇ ਨਾਲ ਹੀ ਫ਼ਤਹਿਵੀਰ ਸਿੰਘ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਣਾ ਸੰਭਵ ਹੈ। ਰੈਸਕਿਊ ਆਪ੍ਰੇਸ਼ਨ ਨੂੰ ਲਗਾਤਾਰ ਸੀਐੱਮ ਦਫ਼ਤਰ ਤੋਂ ਮੌਨੀਟਰ ਕੀਤਾ ਜਾ ਰਿਹਾ ਹੈ। ਸਰਕਾਰ ਪੂਰੀ ਤਰ੍ਹਾਂ ਨਾਲ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਫ਼ਤਹਿਵੀਰ ਸਿੰਘ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਇਹ ਤਕਨੀਕ ਅਪਣਾਈ ਗਈ ਹੈ।

88 ਘੰਟੇ ਤੋਂ ਰੈਸਕਿਊ ਆਪ੍ਰੇਸ਼ਨ ਜਾਰੀ, ਜਲਦ ਬਾਹਰ ਕੱਢਿਆ ਜਾਵੇਗਾ ਫ਼ਤਹਿਵੀਰ

ਉਂਝ ਫ਼ਤਹਿਵੀਰ ਸਿਘ ਨੂੰ ਬੋਰਵੈੱਲ 'ਚੋਂ ਬਾਹਰ ਕੱਢਣ ਦਾ ਇੰਤਜ਼ਾਰ ਬੇਹੱਦ ਲੰਬਾ ਹੋ ਗਿਆ ਹੈ। ਐਤਵਾਰ ਸ਼ਾਮ ਤੋੰ ਪ੍ਰਸ਼ਾਸਨ ਕੁਝ ਸਮੇਂ 'ਚ ਫ਼ਤਹਿਵੀਰ ਸਿੰਘ ਨੂੰ ਬਾਹਰ ਕੱਢਣ ਦਾ ਭਰੋਵਾ ਦਿਵਾ ਰਿਹਾ ਹੈ ਪਰ ਹਾਲੇ ਤਕ ਆਪ੍ਰੇਸ਼ਨ ਜਾਰੀ ਹੈ। ਐੱਨਡੀਆਰਐੱਫ ਦੀ ਟੀਮ ਫ਼ਤਹਿਵੀਰ ਸਿੰਘ ਦੇ ਨਜ਼ਦੀਕ ਪਹੁੰਚ ਚੁੱਕੀ ਹੈ ਅਤੇ ਕਿਸੇ ਵੀ ਸਮੇਂ ਫ਼ਤਹਿਵੀਰ ਸਿੰਘ ਨੂੰ ਬਾਹਰ ਕੱਢਿਆ ਜਾ ਸਕਦਾ ਹੈ। ਮੌਕੇ 'ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੁਕੰਨਾ ਹੈ ਅਤੇ ਮੈਡੀਕਲ ਟੀਮ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਮੌਕੇ 'ਤੇ ਮੌਜੂਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਡੀਸੀ ਘਣਸ਼ਿਆਮ ਥੋਰੀ, ਐੱਸਐੱਸਪੀ ਸੰਦੀਪ ਗਰਗ ਨੇ ਰਾਹਤ ਕਾਰਜ 'ਤੇ ਨਜ਼ਰ ਰੱਖੀ ਹੋਈ ਹੈ।

Posted By: Seema Anand