ਪੰਜਾਬ ਅੰਦਰ ਅਪਰਾਧਿਕ ਮਾਮਲਿਆਂ ’ਚ ਵਾਧਾ : ਕੀਤੂ ਪੰਜਾਬ ਅੰਦਰ ਅਪਰਾਧਿਕ ਮਾਮਲਿਆਂ ’ਚ ਵਾਧਾ, ਅਮਨ-ਕਾਨੂੰਨ ਦੀ ਸਥਿਤੀ ਹੋਈ ਭੰਗ : ਕੁਲਵੰਤ ਸਿੰਘ ਕੀਤੂ
Publish Date: Sun, 27 Sep 2026 07:40 PM (IST)
Updated Date: Mon, 28 Sep 2026 04:09 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਪੰਜਾਬ ’ਚ ਅਪਰਾਧਿਕ ਘਟਨਾਵਾਂ ਚ ਵਾਧੇ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਦ ਹਲਕਾ ਇੰਚਾਰਜ਼ ਕੁਲਵੰਤ ਸਿੰਘ ਕੀਤੂ ਵੱਲੋਂ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ ਤੇ ਕਤਲ, ਲੁੱਟ-ਖੋਹ, ਗੋਲੀਬਾਰੀ, ਨਸ਼ਾ ਤਸਕਰੀ ਤੇ ਹੋਰ ਅਪਰਾਧਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਅਮਨ-ਕਾਨੂੰਨ ਕਾਇਮ ਰੱਖਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਸਵਾਲ ਪੈਦਾ ਹੋ ਰਹੇ ਹਨ। ਅਪਰਾਧਿਕ ਤੱਤਾਂ ’ਤੇ ਸਖ਼ਤੀ ਨਾਲ ਕਾਬੂ ਪਾਉਣ ਦੀ ਲੋੜ ਹੈ ਤੇ ਪੁਲਿਸ ਪ੍ਰਸ਼ਾਸਨ ਨੂੰ ਅਪਰਾਧਾਂ ਦੀ ਰੋਕਥਾਮ ਲਈ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨੇ ਨਸ਼ਿਆਂ ਦੇ ਮੁੱਦੇ ਨੂੰ ਵੀ ਕਾਨੂੰਨ-ਵਿਵਸਥਾ ਨਾਲ ਜੋੜਦਿਆਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਨਾਲ-ਨਾਲ ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ ਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਬਿਆਨਾਂ ਤੱਕ ਸੀਮਤ ਰਹਿਣ ਦੀ ਬਜਾਏ ਅਪਰਾਧਾਂ ਦੀ ਰੋਕਥਾਮ, ਮਾਮਲਿਆਂ ਦੀ ਨਿਰਪੱਖ ਜਾਂਚ ਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ।