- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਹਮੀਦੀ ਵਿਖੇ ਸੜਕ ਦੀ ਹਾਲਤ ਖਸਤਾ, ਲੋਕ ਪ੍ਰੇਸ਼ਾਨ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਹਲਕਾ ਮਹਿਲ ਕਲਾਂ ਦੇ ਪਿੰਡ ਹਮੀਦੀ ਵਿਖੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਬਣੀ ਸੜਕ ਦੇ ਨੀਵੇਂ ਹੋਣ ਕਾਰਨ ਪੈਦਾ ਹੋਈ ਗੰਭੀਰ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਪਿੰਡ ਇਕਾਈ ਵੱਲੋਂ ਪੰਜਾਬ ਸਰਕਾਰ ਤੇ ਸਬੰਧਤ ਮਹਿਕਮੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਕਾਈ ਪ੍ਰਧਾਨ ਬਲਰਾਜ ਸਿੰਘ ਹਮੀਦੀ ਦੀ ਅਗਵਾਈ ਹੇਠ ਇਕੱਠੇ ਹੋਏ ਲੋਕਾਂ ਨੇ ਸੜਕ ਨੂੰ ਤੁਰੰਤ ਉੱਚਾ ਚੁੱਕ ਕੇ ਮੁੜ ਨਿਰਮਾਣ ਕਰਨ ਦੀ ਮੰਗ ਕੀਤੀ। ਇਸ ਮੌਕੇ ਬਲਰਾਜ ਸਿੰਘ ਹਮੀਦੀ ਨੇ ਕਿਹਾ ਕਿ ਪਿੰਡ ਭੱਦਲਵੜ ਤੋਂ ਮਾਲੇਰਕੋਟਲਾ ਨੂੰ ਜੋੜਨ ਵਾਲੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਬਣੀ ਸੜਕ, ਜੋ ਪਿੰਡ ਵਜੀਦਕੇ ਖੁਰਦ ਵਾਲੀ ਲਿੰਕ ਸੜਕ ਦੇ ਬੱਸ ਸਟੈਂਡ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੱਕ ਲੰਘਦੀ ਹੈ, ਨੀਵੀਂ ਹੋਣ ਕਾਰਨ ਗਲੀਆਂ, ਨਾਲੀਆਂ ਤੇ ਬਰਸਾਤੀ ਸੜਕ ਉੱਪਰ ਖੜ੍ਹਾ ਪਾਣੀ ਛੱਪੜ ਦਾ ਰੂਪ ਧਾਰਨ ਕਰ ਚੁੱਕਾ ਹੈ, ਜਿਸ ਕਾਰਨ ਰੋਜ਼ਾਨਾ ਲੰਘਣ ਵਾਲੇ ਵਾਹਨ ਚਾਲਕਾਂ, ਸਕੂਲੀ ਵਿਦਿਆਰਥੀਆਂ, ਬਜ਼ੁਰਗਾਂ, ਮਰੀਜ਼ਾਂ ਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਭਾਕਿਯੂ ਉਗਰਾਹਾਂ ਦੇ ਆਗੂ ਬਲਰਾਜ ਸਿੰਘ ਹਮੀਦੀ, ਹਰਬੰਸ ਸਿੰਘ ਥਿੰਦ, ਗੁਰਸ਼ਰਨ ਸਿੰਘ, ਕੁਲਵਿੰਦਰ ਸਿੰਘ ਅਤੇ ਬਲਜੀਤ ਸਿੰਘ ਰਾਣੂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਆਧੁਨਿਕ ਸੜਕਾਂ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਹਕੀਕਤ ਇਹ ਹੈ ਕਿ ਪਿੰਡਾਂ ਦੀਆਂ ਕਈ ਸੜਕਾਂ ਲੋਕਾਂ ਲਈ ਮੁਸੀਬਤ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਸਮੱਸਿਆ ਸਬੰਧੀ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਬੰਧਤ ਅਧਿਕਾਰੀਆਂ ਅਤੇ ਮਹਿਕਮੇ ਕੋਲ ਕਈ ਵਾਰ ਮੰਗ ਉਠਾਈ ਜਾ ਚੁੱਕੀ ਹੈ। ਪਿੰਡ ਪੰਚਾਇਤ ਵੱਲੋਂ ਮਤਾ ਪਾਸ ਕਰਕੇ ਵੀ ਭੇਜਿਆ ਗਿਆ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਆਗੂਆਂ ਨੇ ਕਿਹਾ ਕਿ ਸੜਕ ਦੇ ਆਲੇ-ਦੁਆਲੇ ਵਸਦੇ ਪਰਿਵਾਰਾਂ ਨੂੰ ਗੰਦਗੀ, ਮੱਛਰਾਂ ਅਤੇ ਬਿਮਾਰੀਆਂ ਦਾ ਖ਼ਤਰਾ ਬਣਿਆ ਹੋਇਆ ਹੈ, ਜਦਕਿ ਬਰਸਾਤ ਦੇ ਮੌਸਮ ਦੌਰਾਨ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸੜਕ ਨੂੰ ਤੁਰੰਤ ਉੱਚਾ ਚੁੱਕ ਕੇ ਲੋੜੀਂਦੇ ਪੱਥਰ ਪਾਏ ਜਾਣ ਅਤੇ ਨਵੇਂ ਸਿਰੇ ਤੋਂ ਮਜ਼ਬੂਤ ਨਿਰਮਾਣ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਮਹਿਕਮਾ ਜਲਦੀ ਇਸ ਮਸਲੇ ਦਾ ਹੱਲ ਨਹੀਂ ਕਰਦੇ ਤਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪਿੰਡ ਵਾਸੀਆਂ ਵੱਲੋਂ ਸਾਂਝੇ ਤੌਰ