ਇਨਾਮ ਵੰਡ ਸਮਾਰੋਹ ਕਰਵਾਇਆ
ਵਾਈ.ਐਸ ਸਕੂਲ ਅਤੇ ਗੋਇਲ ਕਲਾਸਸ ਵੱਲੋਂ ਸ਼ਾਨਦਾਰ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Mon, 02 Mar 2026 04:08 PM (IST)
Updated Date: Tue, 03 Mar 2026 04:00 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਸਥਾਨਕ ਅਗਰਵਾਲ ਧਰਮਸ਼ਾਲਾ ’ਚ ਵਾਈ.ਐਸ ਸਕੂਲ ਅਤੇ ਗੋਇਲ ਕਲਾਸਸ ਦੇ ਸਹਿਯੋਗ ਨਾਲ ਇੱਕ ਸ਼ਾਨਦਾਰ ਇਨਾਮ ਵੰਡ ਸਮਾਰੋਹ ਕਰਵਾਇਆ। ਜਿਸ ’ਚ ਸਥਾਨਕ ਨਗਰ ਕੌਂਸਲ ਪ੍ਰਧਾਨ ਸੋਨਿਕਾ ਬਾਂਸਲ ਮੁੱਖ ਮਹਿਮਾਨ ਵਜੋਂ ਮੌਜੂਦ ਸਨ।ਜਿਨ੍ਹਾਂ ਨੇ ਦੋਵਾਂ ਸਕੂਲਾਂ ਦੇ ਪ੍ਰਬੰਧਕਾਂ ਵੱਲੋਂ ਵੱਖ-ਵੱਖ ਖੇਤਰਾਂ ’ਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਅਤੇ ਮੈਡੀਕਲ, ਇੰਜੀਨੀਅਰਿੰਗ ਅਤੇ ਹੋਰ ਖੇਤਰਾਂ ’ਚ ਦਾਖਲਾ ਲੈਣ ਵਾਲੇ 100 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਵਾਈ.ਐਸ ਸਕੂਲ ਦੇ ਪ੍ਰਿੰਸੀਪਲ ਮੋਹਿਤ ਜਿੰਦਲ, ਵਾਈਸ ਪ੍ਰਿੰਸੀਪਲ ਸਚਿਨ ਗੁਪਤਾ ਅਤੇ ਗੋਇਲ ਕਲਾਸਸ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੋਇਲ, ਮੈਡਮ ਪੂਜਾ ਰਾਠੌੜ, ਮੈਡਮ ਅਨਮੋਲ ਗੋਇਲ,ਮੈਡਮ ਸੁਪਰਿਆ ਤੋਂ ਇਲਾਵਾ ਸ਼ਹਿਰ ਦੇ ਉੱਘੇ ਨਾਗਰਿਕ ਮੌਜੂਦ ਸਨ।