- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਦਰਸ਼ਨ ਸਿੰਘ ਕੋਲ ਸਿਰਫ ਤਿੰਨ ਏਕੜ ਜ਼ਮੀਨ ਹੈ ਉਸਦੇ ਤਿੰਨ ਬੱਚੇ ਹਨ। ਫ਼ਸਲ ਦੇ ਖ਼ਰਾਬੇ ਅਤੇ ਕੁੜੀ ਤੇ ਮੁੰਡੇ ਦੇ ਵਿਆਹ ਕਾਰਨ ਕਰੀਬ ਵੀਹ ਬਾਈ ਲੱਖ ਰੁਪਏ ਮੇਰੇ ਭਰਾ ਦਰਸ਼ਨ ਸਿੰਘ ਸਿਰ ਸਰਕਾਰੀ ਅਤੇ ਗੈਰਸਰਕਾਰੀ ਕਰਜਾ ਚੜ੍ਹ ਗਿਆ।

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਵਿਧਾਨ ਸਭਾ ਹਲਕਾ ਦਿੜ੍ਹਬਾ ਚ, ਪੈਂਦੇ ਸੁਨਾਮ ਨੇੜਲੇ ਪਿੰਡ ਖਡਿਆਲ ਦੇ ਕਰਜ਼ੇ ਦੇ ਝੰਬੇ ਇੱਕ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲਕੇ ਖ਼ੁਦਕੁਸ਼ੀ ਕਰ ਲਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਦਰਸ਼ਨ ਸਿੰਘ ਕੋਲ ਸਿਰਫ ਤਿੰਨ ਏਕੜ ਜ਼ਮੀਨ ਹੈ ਉਸਦੇ ਤਿੰਨ ਬੱਚੇ ਹਨ। ਫ਼ਸਲ ਦੇ ਖ਼ਰਾਬੇ ਅਤੇ ਕੁੜੀ ਤੇ ਮੁੰਡੇ ਦੇ ਵਿਆਹ ਕਾਰਨ ਕਰੀਬ ਵੀਹ ਬਾਈ ਲੱਖ ਰੁਪਏ ਮੇਰੇ ਭਰਾ ਦਰਸ਼ਨ ਸਿੰਘ ਸਿਰ ਸਰਕਾਰੀ ਅਤੇ ਗੈਰਸਰਕਾਰੀ ਕਰਜਾ ਚੜ੍ਹ ਗਿਆ। ਜਿਸ ਨੂੰ ਹੁਣ ਉਹ ਮੋੜਨ ਤੋਂ ਅਸਮਰੱਥ ਸੀ। ਉਹ ਅਕਸਰ ਹੀ ਪਰੇਸ਼ਾਨ ਰਹਿੰਦਾ ਸੀ ਅਤੇ ਖੇਤ ਜਾਕੇ ਦਰਸ਼ਨ ਸਿੰਘ (45) ਪੁੱਤਰ ਦਲੀਪ ਸਿੰਘ ਵਾਸੀ ਪਿੰਡ ਖਡਿਆਲ ਨੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ।
ਉਨ੍ਹਾਂ ਆਖਿਆ ਕਿ ਪਤਾ ਲੱਗਣ ਤੇ ਇਲਾਜ ਲਈ ਉਨ੍ਹਾਂ ਨੂੰ ਤੁਰੰਤ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਤੋਂ ਬਾਅਦ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਵਿਖੇ ਲਿਜਾਇਆ ਗਿਆ ਲੇਕਿਨ ਬਚਾਇਆ ਨਹੀ ਜਾ ਸਕਿਆ। ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਦੇ ਪੁੱਤਰ ਅਮਰੀਕ ਸਿੰਘ ਦੇ ਬਿਆਨਾਂ ਤੇ ਬੀਐਨਐਸਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।