- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਨੌਜਵਾਨ ਦੇ ਪਿਤਾ ਬੂਟਾ ਸਿੰਘ ਨੇ ਦੱਸਿਆ ਕਿ ਉਸ ਦਾ 23 ਕੁ ਵਰ੍ਹਿਆਂ ਦਾ ਪੁੱਤਰ ਹਰਿੰਦਰ ਸਿੰਘ ਅਜੇ ਛੇ ਕੁ ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਸਾਈਪ੍ਰਸ ਗਿਆ ਸੀ ਜਿੱਥੇ ਉਸ ਨੂੰ ਪੀਲੀਏ ਦੀ ਬਿਮਾਰੀ ਹੋ ਗਈ।

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਪੜ੍ਹਾਈ ਲਈ ਵਿਦੇਸ ਗਏ ਨੇੜਲੇ ਪਿੰਡ ਨਮੋਲ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੈਣੋ ਪੱਤੀ ਨਮੋਲ ਦੇ ਮ੍ਰਿਤਕ ਨੌਜਵਾਨ ਦੇ ਪਿਤਾ ਬੂਟਾ ਸਿੰਘ ਨੇ ਦੱਸਿਆ ਕਿ ਉਸ ਦਾ 23 ਕੁ ਵਰ੍ਹਿਆਂ ਦਾ ਪੁੱਤਰ ਹਰਿੰਦਰ ਸਿੰਘ ਅਜੇ ਛੇ ਕੁ ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਸਾਈਪ੍ਰਸ ਗਿਆ ਸੀ ਜਿੱਥੇ ਉਸ ਨੂੰ ਪੀਲੀਏ ਦੀ ਬਿਮਾਰੀ ਹੋ ਗਈ। ਭਾਵੇਂ ਇਲਾਜ ਲਈ ਉਸ ਨੂੰ ਉਸ ਦੇ ਦੋਸਤ ਮਿੱਤਰਾਂ ਵਲੋਂ ਹਸਪਤਾਲ ਦਾਖਲ ਕਰਵਾਇਆ ਗਿਆ ਪਰੰਤੂ ਇਸੇ ਦੌਰਾਨ ਉਸ ਦੀ ਮੌਤ ਹੋ ਗਈ।
ਨੌਜਵਾਨ ਹਰਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਪਿੰਡ ਨਮੋਲ ਪਹੁੰਚਣ ਤੇ ਪਰਿਵਾਰ ਵਲੋਂ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ,ਰਿਸ਼ਤੇਦਾਰਾਂ ਅਤੇ ਪਰਿਵਾਰ ਸਨੇਹੀਆਂ ਦੀ ਮੌਜੂਦਗੀ ਵਿਚ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਸਮੇ ਮਹੌਲ ਬੜਾ ਹੀ ਗਮਗੀਨ ਬਣਿਆ ਹੋਇਆ ਸੀ।