
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਹੀਦ ਨਿਰਮਲ ਸਿੰਘ ਦੀ ਸ਼ਹਾਦਤ ਨੂੰ ਸਿਜਦਾ

ਵਿਧਾਇਕ ਗੱਜਣ ਮਾਜਰਾ ਤੇ ਡੀਸੀ ਵਿਰਾਜ ਐਸ. ਤਿੜਕੇ ਨੇ ਸ਼ਹੀਦੀ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਪਿੰਡ ਭੂਰਥਲਾ ਮੰਡੇਰ ਵਿਖੇ 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਸ਼ਹੀਦ ਹੋਏ ਨਿਰਮਲ ਸਿੰਘ ਦੀ ਯਾਦ ਵਿੱਚ ਬਣੇ ਸ਼ਹੀਦੀ ਸਮਾਰਕ ’ਤੇ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਅਤੇ ਡੀਸੀ ਵਿਰਾਜ ਐਸ. ਤਿੜਕੇ ਨੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਹੀਦ ਦੀ ਕੁਰਬਾਨੀ ਨੂੰ ਸਿਜਦਾ ਕੀਤਾ। 15 ਪੰਜਾਬ ਬਟਾਲੀਅਨ ਦੇ ਜਵਾਨਾਂ ਅਤੇ ਪਿੰਡ ਵਾਸੀਆਂ ਨੇ ਵੀ ਸ਼ਹੀਦ ਨੂੰ ਨਮਨ ਕੀਤਾ।
ਉਨ੍ਹਾਂ ਕਿਹਾ ਕਿ ਸ਼ਹੀਦ ਨਿਰਮਲ ਸਿੰਘ ਦੀ ਬਹਾਦਰੀ ਅਤੇ ਦੇਸ਼ ਭਗਤੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਕਾਇਮ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਗਾਥਾਵਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਸ਼ਹੀਦ ਨਿਰਮਲ ਸਿੰਘ ਦਾ ਜਨਮ 10 ਮਾਰਚ 1950 ਨੂੰ ਪਿੰਡ ਭੂਰਥਲਾ ਮੰਡੇਰ ਵਿਖੇ ਹੋਇਆ ਸੀ। ਉਹ 1968 ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਏ ਅਤੇ 15 ਪੰਜਾਬ ਬਟਾਲੀਅਨ ਵਿੱਚ ਸੇਵਾ ਨਿਭਾਈ। 1971 ਦੀ ਜੰਗ ਦੌਰਾਨ ਰਾਵੀ ਦਰਿਆ ਵਿੱਚ ਦੇਸ਼ ਦੀ ਰੱਖਿਆ ਕਰਦਿਆਂ ਉਹ ਸ਼ਹੀਦ ਹੋ ਗਏ। ਉਹ ਬਾਸਕਟਬਾਲ ਦੇ ਉੱਚ ਕੋਟੀ ਦੇ ਖਿਡਾਰੀ ਵੀ ਸਨ।
ਇਸ ਮੌਕੇ 15 ਪੰਜਾਬ ਬਟਾਲੀਅਨ ਦੇ ਜਵਾਨਾਂ ਨੇ ਸ਼ਹੀਦੀ ਸਮਾਰਕ ਨੂੰ ਸਲਾਮੀ ਦਿੱਤੀ। ਇਸ ਮੌਕੇ ਨਾਇਬ ਤਹਿਸੀਲਦਾਰ ਪ੍ਰਵੀਨ ਕੁਮਾਰ, ਕਾਰਜਕਾਰੀ ਸਰਪੰਚ ਅਮਰਜੀਤ ਸਿੰਘ, ਭਾਜਪਾ ਹਲਕਾ ਇੰਚਾਰਜ ਹੀਰਾ ਸਿੰਘ ਅਤੇ ਸ਼ਹੀਦ ਨਿਰਮਲ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।