ਰਵਿੰਦਰ ਸਿੰਘ ਰੇਸ਼ਮ, ਕੁੱਪ ਕਲਾਂ :

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਦਰ ਥਾਣਾ ਅਹਿਮਦਗੜ੍ਹ ਵਿਖੇ ਆਪਣੀ ਡਿਊਟੀ ਨਿਭਾਅ ਰਹੇ ਪੁਲਿਸ ਅਧਿਕਾਰੀਆਂ ਸਮੇਤ ਸਾਰੇ ਪੁਲਿਸ ਮੁਲਾਜ਼ਮਾਂ ਦਾ ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਅਹਿਮਦਗੜ੍ਹ ਵੱਲੋਂ ਨਮੂਨੇ ਲਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਅਹਿਮਦਗੜ੍ਹ ਦੇ ਮੁਖੀ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਬੇਹੱਦ ਜ਼ੋਖ਼ਮ ਭਰੇ ਸਮੇਂ ਦੌਰਾਨ ਵੀ ਆਮ ਲੋਕਾਂ ਅਤੇ ਮਰੀਜ਼ਾਂ ਵਿੱਚ ਵਿਚਰਨ ਕਰਕੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਿਹਤ ਵਿਭਾਗ ਅਹਿਮਦਗੜ੍ਹ ਵੱਲੋਂ ਕੋਰੋਨਾ ਟੈਸਟ ਕਰਨ ਲਈ ਪੁਲਿਸ ਕਰਮਚਾਰੀਆਂ ਦੇ ਨਮੂਨੇ ਭਰੇ ਗਏ ਹਨ। ਇਲਾਕੇ ਅੰਦਰ ਪਿਛਲੇ ਸਮੇਂ ਵਿੱਚ ਇਲਾਕੇ ਅੰਦਰ ਕੋਰੋਨਾ ਪੀੜਤ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਇਨ੍ਹਾਂ ਥਾਵਾਂ 'ਤੇ ਤਾਇਨਾਤੀ ਕੀਤੀ ਗਈ ਸੀ। ਜਿਸ ਕਾਰਨ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੀ ਚੈੱਕਅਪ ਅਤੇ ਨਮੂਨੇ ਪਹਿਲਾਂ ਦੋ ਵਾਰ ਲਏ ਗਏ ਸਨ ਤੇ ਅੱਜ ਫਿਰ ਲੈ ਗਏ ਹਨ ਤਾਂ ਕਿ ਪਤਾ ਲੱਗ ਸਕੇ ਕਿ ਮੁਲਾਜ਼ਮ ਪੂਰੀ ਤਰ੍ਹਾਂ ਤੰਦਰੁਸਤ ਹਨ।

ਇਸ ਮੌਕੇ ਸਬ-ਇੰਸਪੈਕਟਰ ਪ੍ਰਤੀਕ ਜਿੰਦਲ, ਥਾਣੇਦਾਰ ਸੁਖਵਿੰਦਰ ਸਿੰਘ, ਥਾਣੇਦਾਰ ਜਸਵੀਰ ਸਿੰਘ, ਥਾਣੇਦਾਰ ਹਰਬਖਸ਼ ਸਿੰਘ, ਮੁੱਖ ਮੁਨਸ਼ੀ ਗੁਰਦੀਪ ਸਿੰਘ, ਸਹਾਇਕ ਮੁਨਸ਼ੀ ਰਮਜਾਨ, ਹੌਲਦਾਰ ਜਗਰੂਪ ਸਿੰਘ, ਰਣਜੀਤ ਸਿੰਘ ਸਮੇਤ ਪੁਲਿਸ ਹੋਰ ਵੀ ਮੁਲਾਜ਼ਮ ਹਾਜ਼ਰ ਰਹੇ।