
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਾਰਟੀ ਵੱਲੋਂ ਲਾਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਂਵਾਂਗਾ–ਪਰਵਿੰਦਰ ਸਿੰਘ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਅਰਵਿੰਦ ਖੰਨਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਦੀ ਸਿਫਾਰਸ਼ ਤੇ ਨੌਜਵਾਨ ਆਗੂ ਪਰਵਿੰਦਰ ਸਿੰਘ ਘਰਾਚੋਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਤੇ ਨੌਜਵਾਨ ਆਗੂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਅਰਵਿੰਦ ਖੰਨਾ, ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸਰਬਜੀਤ ਸਿੰਘ ਝਿੰਜਰ ਪੰਜਾਬ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਅਤੇ ਸਮੁੱਚੀ ਲੀਡਰਸ਼ਿੱਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪਰਵਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਉਹ ਲੀਡਰਸ਼ਿੱਪ ਵੱਲੋਂ ਲਾਈ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਹਿੱਤ ਨੀਤੀਆਂ ਤੋਂ ਜਾਣੂ ਕਰਵਾ ਕੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦਾ ਯਤਨ ਕਰਨਗੇ। ਉਨ੍ਹਾਂ ਇੱਕ ਵਾਰ ਫਿਰ ਅਰਵਿੰਦ ਖੰਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਅਰਵਿੰਦ ਖੰਨਾ ਦੀ ਉਸਾਰੂ ਸੋਚ ਦਾ ਨਤੀਜਾ ਹੈ ਜੋ ਉਹ ਨੌਜਵਾਨਾਂ ਨੂੰ ਅੱਗੇ ਲਿਆ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਨੌਜਵਾਨਾਂ ਨਾਲ ਹੀ ਪਾਰਟੀ ਮਜ਼ਬੂਤ ਹੁੰਦੀ ਹੈ।