
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤੀਆਂ ਦਾ ਤਿਉਹਾਰ ਸਾਡੇ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹੈ-ਚੀਮਾ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਦੇਸ਼ ਭਗਤ ਕਲੱਬ ਖਨਾਲ ਕਲਾਂ ਅਤੇ ਗਲੋਬਲ ਇਮੀਗ੍ਰੇਸ਼ਨ ਦਿੜ੍ਹਬਾ ਵੱਲੋਂ ਸਾਂਝੇ ਤੌਰ ’ਤੇ ਤਿੰਨ ਰੋਜ਼ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਹ ਤਿਉਹਾਰ ਗਲੋਬਲ ਇਮੀਗ੍ਰੇਸ਼ਨ ਦੇ ਮਾਲਕ ਨਿਰਭੈ ਸਿੰਘ ਝਿੰਜਰ ਅਤੇ ਬਲਾਕ ਸੰਮਤੀ ਮੈਂਬਰ ਮਨਜੀਤ ਕੌਰ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ। ਇਸ ਤੀਆਂ ਦੇ ਤਿਉਹਾਰ ਵਿੱਚ ਪਿੰਡ ਦੀਆਂ ਸਾਰੀਆਂ ਕੁੜੀਆਂ ਅਤੇ ਹੋਰ ਔਰਤਾਂ ਨੇ ਮਨੋਰੰਜਨ ਕੀਤਾ ਅਤੇ ਖਾਣ ਪੀਣ ਦਾ ਸਾਰਾ ਪ੍ਰਬੰਧ ਕਲੱਬ ਵੱਲੋਂ ਕੀਤਾ ਗਿਆ ਸੀ। ਬੱਚਿਆਂ ਲਈ ਪੀਂਘਾਂ ਤੇ ਝੂਲੇ ਵੀ ਲਗਾਏ ਗਏ ਸਨ। ਇਸ ਤੀਆਂ ਦੇ ਸਮਾਗਮ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਅਤੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਡੀਐੱਸਪੀ ਦਿੜਬਾ ਡਾ. ਰੁਪਿੰਦਰ ਕੌਰ ਬਾਜਵਾ ਅਤੇ ਇਸੇ ਪਿੰਡ ਦੀ ਜੱਜ ਬਣੀ ਲੜਕੀ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਅੰਦਰ 2022 ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣੀ ਅਤੇ ਉਸ ਤੋਂ ਬਾਅਦ ਪੰਜਾਬ ਅੰਦਰ ਪੰਜਾਬੀ ਸੱਭਿਆਚਾਰ ਨੂੰ ਜਿਉਂਦਾ ਰੱਖਣ ਲਈ ਮੇਲੇ ਦੁਆਰਾ ਲੱਗਣੀ ਸ਼ੁਰੂ ਹੋਏ ਹਨ। ਪੰਜਾਬ ਦਾ ਮਾਹੌਲ ਪਹਿਲਾਂ ਨਾਲੋਂ ਸੁਧਰ ਦ ਜਾ ਰਿਹਾ ਹੈ ਅਤੇ ਪੰਜਾਬ ਰੰਗਲਾ ਪੰਜਾਬ ਬਣਦਾ ਜਾ ਰਿਹਾ ਹੈ ਜਿਸ ਕਰਕੇ ਅੱਜ ਹਰੇਕ ਪਿੰਡ ਦੇ ਅੰਦਰ ਤੀਆਂ ਦੇ ਤਿਉਹਾਰ ਖੁਸ਼ੀਆਂ ਨਾਲ ਮਨਾਏ ਜਾ ਰਹੇ ਹਨ ਅਤੇ ਪਿੰਡਾਂ ਦੀਆਂ ਕੁੜੀਆਂ ਜੋ ਵਿਆਹ ਤੋਂ ਬਾਅਦ ਆਪਣੇ ਸਹੁਰੇ ਘਰ ਚਲੀ ਜਾਂਦੀਆਂ ਨ ਉਹ ਇਸ ਸੌਣ ਦੇ ਮਹੀਨੇ ਵਿੱਚ ਵਾਪਸ ਆ ਕੇ ਤੀਆਂ ਦਾ ਤਿਉਹਾਰ ਮਨਾਉਂਦੀਆਂ ਹਨ। ਗਿੱਧਾ ਪਾਉਂਦੀਆਂ ਹਨ ਅਤੇ ਪੰਜਾਬ ਦੇ ਸੱਭਿਆਚਾਰ ਦੀ ਅਭੁੱਲ ਯਾਦ ਨੂੰ ਫਿਰ ਤਾਜ਼ਾ ਕਰਦੀਆਂ ਹਨ।
ਉਨ੍ਹਾਂ ਪਿੰਡ ਖਨਾਲ ਕਲਾਂ ਦੇ ਵਾਸੀਆਂ ਵੱਲੋਂ ਵਿਕਾਸ ਕਾਰਜਾਂ ਲਈ ਰੱਖੀ ਗਈ ਮੰਗ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਸ ਪਿੰਡ ਵਿੱਚ ਢਾਈ ਕਰੋੜ ਦੇ ਕਰੀਬ ਗਰਾਂਟਾਂ ਦੀ ਰਾਸ਼ੀ ਲੱਗ ਚੁੱਕੀ ਹੈ ਕਈ ਕੰਮ ਚੱਲ ਰਹੇ ਹਨ ਅਤੇ ਹੋਰ ਵੀ ਨਵੇਂ ਕੰਮ ਜਲਦੀ ਚਲਾਏ ਜਾਣਗੇ। ਪਿੰਡਾਂ ਦੀਆਂ ਸੜਕਾਂ ਬਾਰੇ ਕਿਹਾ ਕਿ ਹਰ ਪਿੰਡ ਨੂੰ ਸੜਕਾਂ ਨਾਲ ਜੋੜਿਆ ਗਿਆ ਹੈ ਅਤੇ ਲੋਕਾਂ ਵੱਲੋਂ ਉਹਨਾਂ ਨੂੰ ਭਰਮਾ ਹੁੰਗਾਰਾ ਮਿਲ ਰਿਹਾ ਹੈ। ਕਿਸ਼ਤੀਆਂ ਦੇ ਮੇਲੇ ਦੇ ਮੁੱਖ ਪ੍ਰਬੰਧਕ ਨਿਰਭੈ ਸਿੰਘ ਨਿੱਕਾ ਝਿੰਜਰ ਅਤੇ ਉਸ ਦੀ ਪਤਨੀ ਮੈਂਬਰ ਬਲਾਕ ਸੰਮਤੀ ਮਨਜੀਤ ਕੌਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਰ ਸਾਲ ਸਾਡੇ ਤੀਆਂ ਦੇ ਤਿਉਹਾਰ ਵਿੱਚ ਆਉਂਦੇ ਹਨ ਅਤੇ ਸਾਡਾ ਹੌਸਲਾ ਵਧਾਉਂਦੇ ਹਨ ਜੋ ਵੀ ਪਿੰਡ ਲਈ ਉਹਨਾਂ ਮੰਗ ਰੱਖੀ ਉਹਨਾਂ ਪਹਿਲੀ ਹੀ ਵਾਰੀ ਸਾਨੂੰ ਉਹ ਪੂਰੀ ਕਰਕੇ ਦਿੱਤੀ ਇਸ ਕਰਕੇ ਪਿੰਡ ਵਾਸੀ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।