
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਜਸਪਾਲ ਸਿੰਘ ਲਾਡੇਵਾਲ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਮਾਲੇਰਕੋਟਲਾ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਵਿਸ਼ੇਸ਼ ਸਫ਼ਾਈ ਮੁਹਿੰਮ 29 ਅਗਸਤ ਤੋਂ 8 ਸਤੰਬਰ ਤੱਕ ਜਾਰੀ ਰਹੇਗੀ। ਇਸ ਮੌਕੇ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਖੁਦ ਸਫ਼ਾਈ ਮੁਹਿੰਮ ਵਿੱਚ ਸ਼ਾਮਲ ਹੋ ਕੇ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਹੋਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਡੀਸੀ ਵਿਰਾਜ ਐਸ. ਤਿੜਕੇ, ਐੱਸਐੱਸਪੀ ਗੁਰਮੀਤ ਸਿੰਘ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਕੌਂਸਲਰਾਂ, ਸਾਬਕਾ ਕੌਂਸਲਰਾਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਸਿਰਫ਼ ਸਫ਼ਾਈ ਮੁਹਿੰਮ ਨਹੀਂ, ਸਗੋਂ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵੱਲ ਇੱਕ ਅਹਿਮ ਕਦਮ ਹੈ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਖੇਤਰਾਂ ਨੂੰ ਵੀ ਸਾਫ਼ ਰੱਖਣ। ਕੂੜਾ ਸੜਕਾਂ, ਗਲੀਆਂ ਜਾਂ ਜਨਤਕ ਥਾਵਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਤ ਸਥਾਨਾਂ ’ਤੇ ਪਾਇਆ ਜਾਵੇ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ।
ਐੱਸਐੱਸਪੀ ਗੁਰਮੀਤ ਸਿੰਘ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਸੁੰਦਰ ਮਾਲੇਰਕੋਟਲਾ ਬਣਾਉਣ ਵਿੱਚ ਹਰੇਕ ਨਾਗਰਿਕ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਲੋਕਾਂ ਨੂੰ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਸਫ਼ਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਚੇਅਰਮੈਨ ਬਲਾਕ ਸੰਮਤੀ ਸੰਤੋਖ ਸਿੰਘ, ਪ੍ਰਧਾਨ ਨਗਰ ਕੌਂਸਲ ਅਖਤਰੀ ਖਾਤੂਨ, ਏਕੇ ਵਾਈ ਮੁਨਿਸ ਰਹਿਮਾਨ, ਬਲਾਕ ਪ੍ਰਧਾਨ ਅਸਲਮ ਭੱਟੀ, ਚਰਨਜੀਤ ਸਿੰਘ ਚੀਮਾ, ਐਮਸੀ ਮੁਨਸੀ ਫਾਰੂਕ, ਕੌਂਸਲਰ ਅਕਬਰ, ਹਾਜੀ ਨੂਰਦੀਨ, ਮੁਹੰਮਦ ਹਨੀਫ, ਅਜਹਰ ਮੁਨੀਮ, ਅਸ਼ਰਫ ਮੋਟਾ, ਮੁਹੰਮਦ ਜਮੀਲ ਦਾਰਾ, ਅਲੀ ਰਜਾ ਮੌਜੂਦ ਸਨ।