ਮੰਤਰੀ ਗੋਇਲ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ ਮੰਤਰੀ ਗੋਇਲ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ
Publish Date: Tue, 01 Sep 2026 04:36 PM (IST)
Updated Date: Wed, 02 Sep 2026 04:01 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਤੇ ਪਵਿੱਤਰ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੇਠ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਧਾਨ ਸਭਾ ਹਲਕਾ ਲਹਿਰਾ ਤੋਂ ਸ਼ਰਧਾਲੂਆਂ ਦਾ ਇੱਕ ਹੋਰ ਜਥਾ ਸ਼੍ਰੀ ਖਾਟੂ ਸ਼ਿਆਮ ਅਤੇ ਸਾਲਾਸਾਰ ਬਾਲਾਜੀ ਧਾਮ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਤੋਂ ਦੇਰ ਰਾਤ ਸ਼ਰਧਾਲੂਆਂ ਨਾਲ ਭਰੀ ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਸਮੂਹ ਯਾਤਰੀਆਂ ਨੂੰ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੋਇਲ ਨੇ ਕਿਹਾ, ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੀਆਂ ਧਾਰਮਿਕ ਆਸਥਾਵਾਂ ਅਤੇ ਭਾਵਨਾਵਾਂ ਦਾ ਪੂਰਾ ਸਤਿਕਾਰ ਕਰ ਰਹੀ ਹੈ> ਪੰਜਾਬ ਸਰਕਾਰ ਨੇ ਅਜਿਹੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਸ ਸਕੀਮ ਰਾਹੀਂ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਉਪਰਾਲਾ ਕੀਤਾ ਹੈ।ਇਸ ਦੌਰਾਨ ਬੱਸ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਲੋਕ-ਪੱਖੀ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਤਹਿ ਦਿਲੋਂ ਧੰਨਵਾਦ ਕੀਤਾ।