ਆਪ’ ਸਰਕਾਰ ਤੋਂ ਤੰਗ ਨੌਜਵਾਨ ਅਕਾਲੀ ਦਲ ਨਾਲ ਜੁੜੇ : ਖੰਨਾ ਆਪ’ ਸਰਕਾਰ ਤੋਂ ਤੰਗ ਨੌਜਵਾਨ ਅਕਾਲੀ ਦਲ ਨਾਲ ਜੁੜੇ : ਖੰਨਾ
Publish Date: Sat, 12 Sep 2026 03:38 PM (IST)
Updated Date: Sun, 13 Sep 2026 04:02 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਪਿੰਡ ਰਾਮਪੁਰਾ ਦੇ ਜਸਕਰਨ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਨੌਜਵਾਨਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਅਰਵਿੰਦ ਖੰਨਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਦਾ ਨੌਜਵਾਨ ਜਾਗਰੂਕ ਹੈ ਅਤੇ ਉਹ ਪੰਜਾਬ ਦੇ ਹਾਲਾਤ ਨੂੰ ਬਾਖੂਬੀ ਸਮਝਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਜਦੋਂ ਵੀ ਵਿਕਾਸ ਹੋਇਆ ਹੈ, ਉਹ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ। ਖੰਨਾ ਨੇ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵੱਡੇ-ਵੱਡੇ ਵਾਅਦੇ ਹੁਣ ਜੁਮਲੇ ਬਣ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਰਕਾਰ ਤੋਂ ਸਵਾਲ ਪੁੱਛਣ ਦਾ ਪੂਰਾ ਅਧਿਕਾਰ ਹੈ, ਪਰ ਸਵਾਲ ਪੁੱਛਣ ਵਾਲਿਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਨੌਜਵਾਨਾਂ ਨੇ ਫ਼ੈਸਲਾ ਕਰਨਾ ਹੈ ਕਿ ਉਹ ਅਸਲ ਵਿਕਾਸ ਚਾਹੁੰਦੇ ਹਨ ਜਾਂ ਸਿਰਫ਼ ਇਸ਼ਤਿਹਾਰਬਾਜ਼ੀ। ਖੰਨਾ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦਾ ਰਹੇਗਾ। ਇਸ ਮੌਕੇ ਕਰਮਜੀਤ ਸਿੰਘ, ਗਗਨਦੀਪ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਸੁਖਚੈਨ ਸਿੰਘ, ਜਤਿੰਦਰ ਸਿੰਘ, ਗੁਰਦੇਵ ਸਿੰਘ, ਨਰਿੰਦਰ ਸਿੰਘ, ਰਾਣਾ ਸਿੰਘ ਅਤੇ ਮਾਨ ਸਿੰਘ ਸਮੇਤ ਕਈ ਨੌਜਵਾਨ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪੀਏਸੀ ਮੈਂਬਰ ਧਰਮਿੰਦਰ ਸਿੰਘ ਦੁੱਲਟ, ਸਾਬਕਾ ਸਰਪੰਚ ਲਖਵੀਰ ਸਿੰਘ ਲੱਖੇਵਾਲ, ਯੂਥ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਨਰਦੀਪ ਸਿੰਘ ਨਿੱਪਾ ਹਾਜ਼ਰ ਸਨ।