- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਕਰਨ ਵਾਲੇ ਦੋਸ਼ੀ ਨਹੀਂ, ਪੀੜਤ ਹਨ–ਸ਼ਰਮਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸਥਾਨਕ ਯੂਥ ਅਫੇਅਰਜ਼ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਕੀਤਾ ਗਿਆ, ਜਿਸ ਵਿੱਚ ਸਮਾਜ ਸੇਵਕ ਅਤੇ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਸਾਬਕਾ ਡਾਇਰੈਕਟਰ ਮੋਹਨ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਾ ਰਹਿਤ ਜੀਵਨ ਬਤੀਤ ਕਰਨ ਦਾ ਸੁਨੇਹਾ ਹੀ ਨਹੀਂ ਦਿੱਤਾ, ਸਗੋਂ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੀ ਪ੍ਰੇਰਨਾ ਵੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਦੋਸ਼ੀ ਨਹੀਂ, ਪੀੜਤ ਹਨ। ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਇਲਾਜ ਦੀ ਜ਼ਰੂਰਤ ਹੈ। ਯੂਥ ਅਫੇਅਰਜ਼ ਦੇ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਨੇ ਵਿਭਾਗ ਦੀ ਕਾਰਗੁਜ਼ਾਰੀ ਸਬੰਧੀ ਦੱਸਦਿਆਂ ਕਿਹਾ ਕਿ ਨਸ਼ਾ ਮੁਕਤ ਭਾਰਤ ਪ੍ਰੋਜੈਕਟ ਰਾਹੀਂ ਵਿਦਿਆਰਥੀਆਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸੰਸਥਾ ਦੇ ਵਾਈਸ ਪ੍ਰਿੰਸੀਪਲ ਕਸ਼ਮੀਰ ਸਿੰਘ, ਵਰਿੰਦਰ ਸਿੰਘ ਬਜਾਜ, ਅਮਿਤ ਕੁਮਾਰ ਅਤੇ ਨਵਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।