- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀ ਗ੍ਰਿਫ਼ਤਾਰੀ ਦੇ ਰੋਸ ’ਚ ਥਾਣੇ ਅੱਗੇ ਧਰਨਾ

ਲਹਿਰਾਗਾਗਾ : ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਬਲਵਿੰਦਰ ਕੌਰ ਵੱਲੋਂ ਕਾਰਵਾਈ ਰਜਿਸਟਰ ਆਪਣੇ ਨਾਲ ਲਿਜਾਣ ਦੇ ਮਾਮਲੇ ਨੂੰ ਲੈ ਕੇ ਕੋਈ ਗ੍ਰਿਫਤਾਰੀ ਵਜੋਂ ਸਿਆਸੀ ਮਾਹੌਲ ਗਰਮਾ ਗਿਆ ਹੈ। ਗ੍ਰਿਫ਼ਤਾਰੀ ਦੇ ਰੋਸ ਵਜੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਦੇ ਆਗੂਆਂ ਤੇ ਸਮਰਥਕਾਂ ਵੱਲੋਂ ਪੁਲਿਸ ਥਾਣਾ ਲਹਿਰਾਗਾਗਾ ਦੇ ਗੇਟ ਅੱਗੇ ਧਰਨਾ ਲਾ ਕੇ ਇਨਸਾਫ਼ ਦੀ ਮੰਗ ਕੀਤੀ ਗਈ।
ਧਰਨੇ ਵਿੱਚ ਪੁੱਜੇ ਗਿਆਨ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਜੇਕਰ ਕੋਈ ਵਿਅਕਤੀ ਨਸ਼ਿਆਂ ਖਿਲਾਫ ਸੋਸ਼ਲ ਮੀਡੀਆ ਉੱਪਰ ਪੋਸਟ ਵੀ ਪਾ ਦਿੰਦਾ ਹੈ ਤਾਂ ਉਸ ਵਿਅਕਤੀ ਉੱਪਰ ਵੀ ਪੁਲਿਸ ਭੇਜ ਕੇ ਪਰਚਾ ਕਰਵਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਈਡੀ ਪੰਜਾਬ ਵਿੱਚ ਆਉਂਦੀ ਹੈ ਤਾਂ ਪੰਜਾਬ ਸਰਕਾਰ ਉਸ ਦਾ ਸਹਿਯੋਗ ਕਰਨ ਦੀ ਬਜਾਏ ਉਸ ਦਾ ਵਿਰੋਧ ਕਰਦੀ ਹੈ। ਇਸ ਮੌਕੇ ਵੱਖ-ਵੱਖ ਸਿਆਸੀ ਆਗੂਆਂ ਨੇ ਪੁਲਿਸ ਅਤੇ ਸਰਕਾਰ ਦੀ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।
ਕਾਂਗਰਸ ਦੇ ਸੂਬਾ ਕਮੇਟੀ ਮੈਂਬਰ ਦੁਰਲਭ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ, ਰਣਧੀਰ ਸਿੰਘ ਖਾਈ, ਭਾਰਤੀ ਕਿਸਾਨ ਯੂਨੀਅਨ ਮਲਵਈ ਦੇ ਸੂਬਾ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮਕਰੋੜ, ਸ਼੍ਰੋਮਣੀ ਅਕਾਲੀ ਦਲ ਸਰਕਲ ਮਨੂਕ ਦੇ ਪ੍ਰਧਾਨ ਜੁਗਰਾਜ ਸਿੰਘ ਬਾਗੜੀ, ਭਾਜਪਾ ਆਗੂ ਗੁਰਤੇਜ ਸਿੰਘ ਭੁਟਾਲ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰੀ ਚਹਿਲ, ਪੰਚਾਇਤ ਯੂਨੀਅਨ ਦੇ ਸਾਬਕਾ ਜਿਲਾ ਪ੍ਰਧਾਨ ਰਵਿੰਦਰ ਸਿੰਘ ਰਿੰਕੂ ਅਤੇ ਐਡਵੋਕੇਟ ਰੂਪਿੰਦਰ ਸਿੰਘ ਰੂਪੀ, ਕੇਜੀਐਸ ਚੀਮਾ ਮੂਨਕ , ਸਾਬਕਾ ਚੇਅਰਮੈਨ ਗੋਲਡੀ ਚੀਮਾ ਮੂਨਕ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੌਂਸਲਰਾਂ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਮੀਟਿੰਗਾਂ ਦੌਰਾਨ ਕੌਂਸਲਰਾਂ ਤੋਂ ਕਾਰਵਾਈ ਰਜਿਸਟਰ ਵਿੱਚ ਦਸਤਖ਼ਤ ਤਾਂ ਕਰਵਾ ਲਏ ਜਾਂਦੇ ਹਨ, ਪਰ ਮਤੇ ਦਰਜ ਨਹੀਂ ਕੀਤੇ ਜਾਂਦੇ। ਉਨ੍ਹਾਂ ਕਿਹਾ ਕਿ ਕੌਂਸਲਰ ਕਾਰਵਾਈ ਰਜਿਸਟਰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਦਿਖਾਉਣ ਲਈ ਲੈ ਕੇ ਜਾ ਰਹੇ ਸਨ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨਾਂ ਕਿਹਾ ਕਿ ਲੋਕਤੰਤਰਿਕ ਸੰਸਥਾ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਹੱਕ ਮਿਲਣਾ ਚਾਹੀਦਾ ਹੈ। ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਨੂੰ ਮੂਨਕਦੀ ਅਦਾਲਤ ਨੇ ਜਮਾਨਤ ਦੇ ਦਿੱਤੀ ਹੈ।
ਇਸ ਮੌਕੇ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੁਖਜਿੰਦਰ ਸਿੰਘ ਭੁਟਾਲ, ਬਿੰਦਰ ਗੋਇਲ, ਗੱਗੀ ਘੋੜੇਨਬ ਵੀ ਮੌਜੂਦ ਸਨ।