- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢੀਂਡਸਾ ਦੀ ਪਾਰਟੀ ਛੱਡ ਆਪ ’ਚ ਹੋਏ ਕਈ ਪਰਿਵਾਰ ਸ਼ਾਮਿਲ

ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ, ਕਿ ਜਿਵੇਂ ਜਿਵੇਂ ਚੋਣਾਂ ਆ ਰਹੀਆਂ ਹਨ, ਉਵੇਂ-ਉਵੇਂ ਪੰਜਾਬ ਦੇ ਹਜ਼ਾਰਾਂ ਪਰਿਵਾਰ ਦੂਜੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਹ ਵਿਚਾਰ ਕੈਬਨਿਟ ਮੰਤਰੀ ਅਤੇ ਹਲਕਾ ਲਹਿਰਾ ਦੇ ਵਿਧਾਇਕ ਬਰਿੰਦਰ ਗੋਇਲ ਨੇ ਹਲਕਾ ਲਹਿਰਾ ਦੇ ਪਿੰਡ ਮੰਡਿਆਨਾ ਤੋਂ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਾਉਣ ਸਮੇਂ ਪ੍ਰਗਟ ਕੀਤੇ। ਉਨਾਂ ਦੱਸਿਆ ਕਿ ਪਹਿਲਾਂ ਜਦੋਂ ਚੋਣਾਂ ਨੇੜੇ ਆਉਂਦੀਆਂ ਸਨ ਤਾਂ ਉਦੋਂ ਰਾਜਸੀ ਪਾਰਟੀ ਛੱਡ ਕੇ ਬਹੁਤ ਸਾਰੇ ਲੋਕ ਦੂਜੀਆਂ ਪਾਰਟੀਆਂ ਵਿੱਚ ਸ਼ਾਮਿਲ ਹੋ ਜਾਂਦੇ ਸਨ, ਪ੍ਰੰਤੂ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੈ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਢੀਂਡਸਾ ਪਰਿਵਾਰ ਦੇ ਨਜ਼ਦੀਕੀ ਪਿੰਡ ਮਨਿਆਣਾ ਤੋਂ ਜਗਤਾਰ ਸਿੰਘ, ਮਨਦੀਪ ਸਿੰਘ, ਜੱਜ ਸਿੰਘ ਸਮੇਤ ਕਈ ਪਾਰਟੀਆਂ ਨੇ ਆਮ ਆਦਮੀ ਪਾਰਟੀ ਦਾ ਝਾੜੂ ਹੱਥ ਫੜ ਲਿਆ ਹੈ। ਇਸ ਸਮੇਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਵਿਅਕਤੀਆਂ ਨੂੰ ਜੀ ਆਇਆ ਆਖਿਆ ਅਤੇ ਉਨਾਂ ਨੂੰ ਵਿਸ਼ਵਾਸ ਦਵਾਇਆ, ਕਿ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਉਪਰੋਕਤ ਪਰਿਵਾਰਾਂ ਨੇ ਦੱਸਿਆ, ਕਿ ਆਮ ਆਦਮੀ ਪਾਰਟੀ ਨੇ ਜੋ ਵਿਕਾਸ ਪੰਜਾਬ ਸਮੇਤ ਸਾਡੇ ਹਲਕੇ ਦਾ ਕੀਤਾ ਹੈ, ਅਜੇ ਤੱਕ 70 ਸਾਲ ਤੋਂ ਕਿਸੇ ਵੀ ਪਾਰਟੀ ਨੇ ਨਹੀਂ ਕੀਤਾ। ਪਾਰਟੀ ਦੀ ਕਾਰਗੁਜ਼ਾਰੀ ਦੇਖਦਿਆਂ ਹੀ ਅਸੀਂ ਇਸ ਪਾਰਟੀ ਵਿੱਚ ਸ਼ਾਮਿਲ ਹੋਏ ਹਾਂ। ਉਨ੍ਹਾਂ ਇਹ ਵੀ ਕਿਹਾ, ਕਿ ਅਸੀਂ ਆ ਰਹੀਆਂ ਚੋਣਾਂ ਵਿੱਚ ਆਪ ਪਾਰਟੀ ਨੂੰ ਜਿਤਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।