- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ- ਦਾਮਨ ਬਾਜਵਾ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ ਛ ਮਾਨਸਾ ਵਿਖੇ ਨਸ਼ਿਆਂ ਦੀ ਅਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਸ਼ਹੀਦ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਸੀਬੀਆਈ ਜਾਂਚ ਸ਼ੁਰੂ ਹੋਣ ਤੋਂ ਬਾਅਦ ਭਾਜਪਾ ਨੇ ਦੋ ਹੋਰ ਮਾਮਲਿਆਂ ਵਿੱਚ ਵੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਸੰਗਰੂਰ ਦੇ ਗੁਲਜ਼ਾਰ ਸਿੰਘ ਤੂਰਬੰਜਾਰਾ ਅਤੇ ਬਟਾਲਾ ਦੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸੀਬੀਆਈ ਨੂੰ ਸੌਂਪੇ ਜਾਣ, ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਪੰਜਾਬ ਭਾਜਪਾ ਅਦਾਲਤ ਰਾਹੀਂ ਜਾਂਚ ਕਰਵਾਏਗੀ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਸੀਬੀਆਈ ਜਾਂਚ ਕੱਲ੍ਹ ਰਾਤ ਤੋਂ ਸ਼ੁਰੂ ਹੋ ਗਈ ਹੈ। ਦੋਸ਼ੀਆਂ ਨੂੰ ਪਾਤਾਲ ਤੋਂ ਵੀ ਕੱਢ ਕੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਡਰੱਗ ਮਾਫੀਆ ਅਤੇ ਸੱਤਾਧਾਰੀ ਆਗੂਆਂ ਦਾ ਗੱਠਜੋੜ ਚੱਲ ਰਿਹਾ ਹੈ। ਇਸ ਦੀ ਵਿਆਪਕ ਜਾਂਚ ਹੋਣੀ ਚਾਹੀਦੀ ਹੈ। ਦਾਮਨ ਬਾਜਵਾ ਨੇ ਕਿਹਾ ਕਿ ਜੇਕਰ ‘ਆਪ’ ਸਰਕਾਰ ਦੀ ਨਸ਼ੇ ਵਿੱਚ ਕੋਈ ਭੂਮਿਕਾ ਨਹੀਂ ਹੈ ਤਾਂ ਉਹ ਜਾਂਚ ਤੋਂ ਕਿਉਂ ਭੱਜ ਰਹੀ ਹੈ? ਸੂਬਾ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਨੇ ਨਸ਼ਾ ਖਤਮ ਕਰਨ ਦੀਆਂ ਤਿੰਨ ਮਹੀਨਿਆਂ ਦੀਆਂ ਛੇ ਡੈੱਡਲਾਈਨਾਂ ਦਿੱਤੀਆਂ। ਪਰੰਤੂ ਕੁਝ ਨਹੀਂ ਹੋਇਆ। ਹੁਣ ਲੋਕਾਂ ਨੂੰ ਇਸ ਸਰਕਾਰ ਤੋਂ ਕੋਈ ਉਮੀਦ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿੱਚ ਪੀੜਤ ਪਰਿਵਾਰਾਂ ਨੂੰ ਮਿਲੇ। ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਪਹਿਲਾਂ ਇਹ ਮੁੱਦਾ ਸਿਰਫ ਬਿਆਨਾਂ ਤੱਕ ਸੀਮਤ ਸੀ, ਹੁਣ ਇਸ ਨੂੰ ਮਾਨਵੀ ਰੂਪ ਮਿਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਲਈ ਨਸ਼ਾ ਸਿਆਸੀ ਮੁੱਦਾ ਨਹੀਂ ਹੈ। ਇਹ ਪੰਜਾਬ ਦੇ ਭਵਿੱਖ ਨੂੰ ਬਚਾਉਣ ਦੀ ਲੋੜ ਹੈ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਸੰਦੀਪ ਸ਼ਰਮਾ, ਰਾਜੀਵ ਕੁਮਾਰ ਮੱਖਣ, ਕੌਂਸਲਰ ਮੋਨਿਕਾ ਗੋਇਲ ਹਾਜ਼ਰ ਸਨ।