- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਅੰਦਰ ਗੈਂਗਸਟਰਵਾਦ ਦਾ ਵਾਧਾ ਚਿੰਤਾਜਨਕ- ਵਰਮਾ\ਘਈ

ਮਹਾਂਵੀਰ ਗੋਇਲ, ਪੰਜਾਬੀ ਜਾਗਰਣ, ਅਹਿਮਦਗੜ੍ਹ : ਪੰਜਾਬ ਅੰਦਰ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਕਤਲ, ਲੁੱਟ-ਖੋਹ ਅਤੇ ਹੋਰ ਅਪਰਾਧਾਂ ਦੀਆਂ ਘਟਨਾਵਾਂ ਆਮ ਹੋਣ ਕਾਰਨ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਅਰੁਣ ਵਰਮਾ ਅਤੇ ਹਿੰਦੂ ਰੱਖਿਆ ਪੀਠ ਦੇ ਪ੍ਰਧਾਨ ਰਾਜਨ ਘਈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਅਤੇ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਾਨੂੰਨ-ਵਿਵਸਥਾ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ।
ਸਮਾਜ ਸੇਵੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ‘ਕੰਗਾਲ ਪੰਜਾਬ’ ਤੋਂ ‘ਰੰਗਲਾ ਪੰਜਾਬ’ ਬਣਾਉਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰ ਉਨ੍ਹਾਂ ਦੇ ਮੁਤਾਬਕ ਅੱਜ ਸੂਬੇ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਪੰਜਾਬ ਪਹਿਲਾਂ ਵਾਲੀ ਸਥਿਤੀ ਵਿੱਚ ਵੀ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਕਾਰਨ ਪੰਜਾਬ ਦੀ ਹਾਲਤ ਦਿਨੋਂ-ਦਿਨ ਖਰਾਬ ਹੋ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ, ਤਾਂ ਜੋ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮੁੜ ਪੈਦਾ ਹੋ ਸਕੇ।