- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ

ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਸੋਮਵਾਰ ਨੂੰ ਜ਼ਿਲ੍ਹੇ ਭਰ ਵਿੱਚ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਵੱਖ-ਵੱਖ ਥਾਵਾਂ ਤੇ ਧਾਰਮਿਕ ਸਮਾਗਮ ਕਰਵਾਏ ਗਏ। ਇਸੇ ਤਹਿਤ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵੱਲੋਂ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਦੀ ਅਗਵਾਈ ਹੇਠ ਸ਼ਹਿਰ ਦੀ ਸੁੰਦਰ ਬਸਤੀ ਵਿਖੇ ਪਾਵਨ ਪ੍ਰਗਟ ਦਿਵਸ ਦੀ ਖੁਸ਼ੀ ਵਿੱਚ ਵਿਸ਼ਾਲ ਖੂਨਦਾਨ ਕੈਂਪ ਅਤੇ ਅੱਖਾਂ ਦਾ ਚੈੱਕਅਪ ਕੈਂਪ ਲਾਇਆ ਗਿਆ। ਇਸ ਮੌਕੇ ਉੱਘੀ ਸਮਾਜ ਸੇਵਿਕਾ ਪ੍ਰੀਤੀ ਮਹੰਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨ ਅਵਿਨਾਸ਼ ਰਾਣਾ ਘਰਾਚੋਂ ਉਘੇ ਸਮਾਜ ਸੇਵੀ, ਅਮਰਜੀਤ ਸਿੰਘ ਟੀਟੂ ਡਾਇਰੈਕਟਰ ਪੰਜਾਬ ਅਤੇ ਕਾਂਗਰਸੀ ਆਗੂ ਹਰਪਾਲ ਸਿੰਘ ਸੋਨੂੰ ਸ਼ਾਮਲ ਹੋਏ।
ਕੈਂਪ ਦੌਰਾਨ 65 ਨੌਜਵਾਨਾਂ ਨੇ ਉਤਸ਼ਾਹ ਨਾਲ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਇਸੇ ਤਰ੍ਹਾਂ ਅੱਖਾਂ ਦੇ ਚੈੱਕਅਪ ਕੈਂਪ ਵਿੱਚ ਗਲੋਬਲ ਅੱਖਾਂ ਦਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਵੱਲੋਂ 180 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਮੁੱਖ ਮਹਿਮਾਨ ਪ੍ਰੀਤੀ ਮਹੰਤ ਨੇ ਮਿਸ਼ਨ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਲੋਕ ਭਲਾਈ ਦੇ ਕਾਰਜਾਂ ਨਾਲ ਜੋੜ ਕੇ ਮਨਾਉਣ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਪੂਨਮ ਕਾਂਗੜਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਆਪਣੀ ਬਾਣੀ ਅਤੇ ਸਿੱਖਿਆਵਾਂ ਰਾਹੀਂ ਸਮਾਜ ਨੂੰ ਸੱਚਾਈ, ਨੇਕੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਹਾਨ ਸ਼ਖ਼ਸੀਅਤਾਂ ਦੇ ਦਿਹਾੜੇ ਸਿਰਫ਼ ਸਮਾਗਮ ਕਰਕੇ ਹੀ ਨਹੀਂ, ਸਗੋਂ ਲੋਕ ਭਲਾਈ ਦੇ ਕੰਮ ਕਰਕੇ ਮਨਾਉਣੇ ਚਾਹੀਦੇ ਹਨ, ਤਾਂ ਜੋ ਲੋੜਵੰਦ ਲੋਕਾਂ ਦੀ ਮਦਦ ਹੋ ਸਕੇ।
ਇਸ ਮੌਕੇ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ, ਵਿਜੈ ਸਾਹਨੀ, ਮਨਦੀਪ ਕੌਰ, ਜਗਸੀਰ ਸਿੰਘ ਖੇੜੀ ਚੰਦਵਾ,ਰਾਜ ਕੁਮਾਰ ਟੋਨੀ, ਬਲਵਿੰਦਰ ਸਿੰਘ ਧਾਲੀਵਾਲ, ਰਾਣਾ ਬਾਲੂ, ਜਗਸੀਰ ਜੱਗਾ, ਪਰਮਿੰਦਰ ਬਾਵਾ, ਹਿਮਾਂਸ਼ੂ, ਹਨੀ, ਨੀਸ਼ਾ ਖ਼ਾਨ, ਇੰਦਰਜੀਤ ਨੀਲੂ, ਜਤਿੰਦਰ ਕਾਗੋ, ਮਨੋਜ਼ ਕੁਮਾਰ, ਨੇਹਾ ਗਰੋਵਰ, ਵਿਕਰਾਂਤ ਮਹਿਰਾ ਹਾਜ਼ਰ ਸਨ।