- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸਰਾ ਕਾਲਜ ਦੇ ਬੀਐੱਡ ਨਤੀਜੇ ਰਹੇ ਸ਼ਾਨਦਾਰ, ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ
ਭਵਾਨੀਗੜ੍ਹ : ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਸਥਿਤ ਆਸਰਾ ਕਾਲਜ ਆਫ਼ ਐਜੂਕੇਸ਼ਨ ਅਤੇ ਰਾਮ ਆਸਰਾ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਐੱਡ ਸੈਸ਼ਨ 2025-27 ਦੇ ਦੂਜੇ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਦੋਵਾਂ ਕਾਲਜਾਂ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕਰਕੇ 100 ਫ਼ੀਸਦ ਨਤੀਜਾ ਪ੍ਰਾਪਤ ਕੀਤਾ। ਆਸਰਾ ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 81.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਵਰਿੰਦਰ ਸਿੰਘ ਨੇ 80.8 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅੰਜਲੀ ਨੇ 80.2 ਫ਼ੀਸਦ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਰਾਮ ਆਸਰਾ ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਰਿਧਿਮ ਗਰਗ ਨੇ 82.8 ਫ਼ੀਸਦ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਕੋਮਲਪ੍ਰੀਤ ਕੌਰ ਨੇ 81.8 ਫ਼ੀਸਦ ਅੰਕਾਂ ਨਾਲ ਦੂਜਾ ਅਤੇ ਤਾਨੀਆ ਨੇ 81.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੀ ਪ੍ਰਿੰਸੀਪਲ ਡਾ. ਰਿੱਤੂ ਚੋਪੜਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਲਗਨ ਅਤੇ ਸਮੂਹ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਭਰੋਸਾ ਦਿਵਾਇਆ ਕਿ ਕਾਲਜ ਮੈਨੇਜਮੈਂਟ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਰਹੇਗੀ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਆਰਕੇ ਗੋਇਲ, ਐੱਮਡੀ ਡਾ. ਕੇਸ਼ਵ ਗੋਇਲ ਅਤੇ ਕੈਂਪਸ ਡਾਇਰੈਕਟਰ ਐਡਵੋਕੇਟ ਅਰਪਿਤ ਗੋਇਲ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦਾ ਸਿਹਰਾ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੀ ਮਿਹਨਤ ਨੂੰ ਦਿੰਦਿਆਂ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਜੀਵਨ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।