- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਨਸ਼ਾ ਕਰੇ ਬਰਬਾਦ ਨਾਅਰੇ ਨਾਲ ਵਿਦਿਆਰਥੀਆਂ ਨੇ ਕੱਢੀ ਰੈਲੀ

ਰਹਿਮਾਨ/ਲਾਡੇਵਾਲ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਜ਼ਿਲ੍ਹਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਕੱਢੀ ਗਈ। ਡੀਐਸਪੀ (ਐਚ) ਸੁਮੀਤ ਸੂਦ ਅਤੇ ਥਾਣਾ ਸਿਟੀ-2 ਦੇ ਐੱਸਐੱਚਓ ਬਲਜੀਤ ਸਿੰਘ ਦੀ ਅਗਵਾਈ ਹੇਠ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ, ਲੋਹਾ ਬਾਜ਼ਾਰ ਦੇ ਵਿਦਿਆਰਥੀਆਂ ਨੇ ਰੈਲੀ ਵਿੱਚ ਹਿੱਸਾ ਲਿਆ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।ਇਸ ਮੌਕੇ ਡੀਐਸਪੀ ਸੁਮੀਤ ਸੂਦ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਾ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦੇ ਨਾਲ-ਨਾਲ ਲੋਕਾਂ ਦੀ ਸ਼ਮੂਲੀਅਤ ਵੀ ਜ਼ਰੂਰੀ ਹੈ।
ਵਿਦਿਆਰਥੀਆਂ ਨੇ ‘ਨਸ਼ਾ ਕਰੇ ਬਰਬਾਦ, ਜ਼ਿੰਦਗੀ ਨਾਲ ਕਰ ਪਿਆਰ’ ਦੇ ਨਾਅਰਿਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਐਸਐਚਓ ਬਲਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਸਹਿਯੋਗ ਦੇਣਾ ਚਾਹੀਦਾ ਹੈ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।