- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸਰਾ ਕਾਲਜ ’ਚ ਨਸ਼ਿਆਂ ਦਾ ਦਿਮਾਗ ਅਤੇ ਸਿਹਤ 'ਤੇ ਪ੍ਰਭਾਵ” ਵਿਸ਼ੇ 'ਤੇ ਸੈਮੀਨਾਰ ਦਾ ਆਯੋਜਨ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਆਸਰਾ ਕਾਲਜ ਜੋ ਕਿ ਪਟਿਆਲਾ ਸੰਗਰੂਰ ਨੈਸ਼ਨਲ ਹਾਈਵੇ ਤੇ ਸਥਿਤ ਹੈ, ਜੋ ਕਿ ਉੱਚ ਮਿਆਦ ਦੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ, ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ “ਨਸ਼ਿਆਂ ਦਾ ਦਿਮਾਗ ਅਤੇ ਸਿਹਤ 'ਤੇ ਪ੍ਰਭਾਵ” ਵਿਸ਼ੇ 'ਤੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰੋਫੈਸਰ (ਡਾ.) ਸੁਖਜੀਤ ਸਿੰਘ, ਡੀਨ, ਫਿਜ਼ੀਕਲ ਐਜੂਕੇਸ਼ਨ, ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ । ਇਸ ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ।
ਸੈਮੀਨਾਰ ਦੌਰਾਨ ਪ੍ਰੋਫੈਸਰ (ਡਾ.) ਸੁਖਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਨਸ਼ਿਆਂ ਦਾ ਮਨੁੱਖੀ ਦਿਮਾਗ ’ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਨਸ਼ਿਆਂ ਦੀ ਵਰਤੋਂ ਨਾਲ ਯਾਦਦਾਸ਼ਤ, ਸੋਚਣ-ਸਮਝਣ ਦੀ ਸ਼ਕਤੀ, ਫੈਸਲੇ ਲੈਣ ਦੀ ਸਮਰੱਥਾ ਅਤੇ ਮਾਨਸਿਕ ਸੰਤੁਲਨ ਪ੍ਰਭਾਵਿਤ ਹੁੰਦਾ ਹੈ। ਇਸ ਤੋਂ ਇਲਾਵਾ ਨਸ਼ੇ ਮਨੁੱਖ ਦੀ ਸਰੀਰਕ ਸਿਹਤ ਨੂੰ ਵੀ ਗੰਭੀਰ ਨੁਕਸਾਨ ਪਹੁੰਚਾਉਂਦੇ ਹਨ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਊਰਜਾ ਸਿੱਖਿਆ, ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਲਗਾਉਣੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਡਾ. ਮੁਨੀਸ਼ ਗੋਇਲ, ਪ੍ਰਿੰਸੀਪਲ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਾ ਸਮਾਜ ਲਈ ਇੱਕ ਗੰਭੀਰ ਚੁਣੌਤੀ ਹੈ, ਜਿਸ ਨਾਲ ਨਜਿੱਠਣ ਲਈ ਸਿਰਫ਼ ਸਰਕਾਰ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਆਸਰਾ ਕਾਲਜ ਸਿਰਫ਼ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਪ੍ਰਦਾਨ ਕਰਨ ਤੱਕ ਹੀ ਸੀਮਿਤ ਨਹੀਂ, ਬਲਕਿ ਉਨ੍ਹਾਂ ਨੂੰ ਇੱਕ ਸਿਹਤਮੰਦ, ਜ਼ਿੰਮੇਵਾਰ ਅਤੇ ਚੰਗੇ ਨਾਗਰਿਕ ਵਜੋਂ ਤਿਆਰ ਕਰਨ ਲਈ ਵੀ ਵਚਨਬੱਧ ਹੈ।
ਅੰਤ ਵਿੱਚ ਡਾ.ਆਰਕੇ ਗੋਇਲ (ਚੇਅਰਮੈਨ), ਡਾ. ਕੇਸ਼ਵ ਗੋਇਲ (ਐਮਡੀ) ਅਤੇ ਅਰਪਿਤ ਗੋਇਲ (ਕੈਂਪਸ ਡਾਇਰੈਕਟਰ) ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਗਿਆ।
ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਭਵਿੱਖ ਵਿੱਚ ਵੀ ਲਗਾਤਾਰ ਕਰਵਾਏ ਜਾਂਦੇ ਰਹਿਣਗੇ, ਕਿਉਂਕਿ ਨਸ਼ਾ ਮੁਕਤ ਨੌਜਵਾਨ ਹੀ ਸਿਹਤਮੰਦ ਸਮਾਜ ਅਤੇ ਮਜ਼ਬੂਤ ਰਾਸ਼ਟਰ ਦੀ ਨੀਂਹ ਹਨ।