ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਹਲਕੇ ਦੇ ਪਿੰਡਾਂ ’ਚ ਕੀਤਾ ਝੰਡਾ ਮਾਰਚ ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਹਲਕੇ ਦੇ ਪਿੰਡਾਂ ’ਚ ਕੀਤਾ ਝੰਡਾ ਮਾਰਚ
Publish Date: Sat, 14 Nov 2026 06:53 PM (IST)
Updated Date: Sat, 14 Nov 2026 06:54 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸ਼ਨਿੱਚਰਵਾਰ ਨੂੰ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਚੋਣ ਹਲਕੇ ਦੇ ਸ਼ਹਿਰ ਦਿੜ੍ਹਬਾ ਸਥਿਤ ਚੋਣ ਦਫਤਰ ਅੱਗੇ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਕੈਟਾਗਿਰੀਆਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੀ ਕੀਤੀ ਮੰਗ। ਇਸ ਮੌਕੇ ਮੋਰਚੇ ਦੇ ਸੂਬਾਈ ਸ਼ੇਰ ਸਿੰਘ ਖੰਨਾ, ਰੇਸ਼ਮ ਸਿੰਘ ਗਿੱਲ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਗੁਰਵਿੰਦਰ ਸਿੰਘ ਕਾਹਲੋ, ਹਮੀਰ ਸਿੰਘ ਭੀਖੀ ਨੇ ਕਿਹਾ ਕਿ ਅੱਜ ਪੰਜਾਬ ਦੇ ਠੇਕਾ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਦੇ ਹਲਕਾ ਦਿੜਬਾ ਦੇ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਗਿਆ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਲੋਕਾਂ ਦੇ ਅੱਗੇ ਆਪਣਾ ਦਰਦ ਫਰੋਲਿਆ ਗਿਆ ਕਿ ਪੰਜਾਬ ਸਰਕਾਰ ਵੱਡੇ ਵੱਡੇ ਵਾਅਦੇ ਕਰ ਰਹੀ ਹੈ ਕਿ ਸਾਡੇ ਵੱਲੋਂ 65 ਹਜਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਕੋਰਾ ਝੂਠ ਹੈ ਪੰਜਾਬ ਦੇ ਅੰਦਰ ਇੱਕ ਵੀ ਮੁਲਾਜ਼ਮ ਰੈਗੂਲਰ ਨਹੀਂ ਕੀਤਾ ਗਿਆ ਅਤੇ ਪੰਜਾਬ ਦੇ ਆਊਟਸੋਰਸ ਮੁਲਾਜ਼ਮ ਤੁਹਾਡੇ ਪਿੰਡਾਂ ਦੀਆਂ ਸੱਥਾਂ ਵਿੱਚ ਪੁੱਜ ਕੇ ਇਸ ਨਿਕੰਮੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੇ ਹਨ ਇਹਨਾਂ ਮੁਲਾਜ਼ਮਾਂ ਦੀ ਠੇਕੇਦਾਰਾਂ ਕੰਪਨੀਆਂ ਵੱਲੋਂ ਅੱਜ ਵੀ ਲੁੱਟ ਲਗਾਤਾਰ ਜਾਰੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਨਵੇਂ ਬਣਾਏ ਕਾਨੂੰਨ ਦੇ ਘੇਰੇ ਵਿੱਚੋਂ ਬਾਹਰ ਰੱਖੀਆਂ ਸਮੂਹ ਕੈਟਾਗਿਰੀਆਂ ਨੂੰ 2026 ਕਾਨੂੰਨ ਵਿੱਚ ਸ਼ਾਮਿਲ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ। ਇਸ ਮੌਕੇ ਭਗਤ ਸਿੰਘ ਭਗਤਾ, ਸ਼ਮਸ਼ੇਰ ਸਿੰਘ ਢਿੱਲੋ ਜਸਵਿੰਦਰ ਸਿੰਘ ਬੀਜਾ, ਜਗਦੇਵ ਸਿੰਘ ਫਿਰੋਜ਼ਪੁਰ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ ਮਾਨ, ਸ਼ੇਰ ਸਿੰਘ ਫਿਰੋਜ਼ਪੁਰ, ਸੁਖਪਾਲ ਸਿੰਘ ਖੰਡੀ, ਅਨੁਜ ਕੁਮਾਰ ਸੁਨਾਮ, ਪ੍ਰਿੰਸਪਾਲ ਸਿੰਘ, ਕਰਮਜੀਤ ਸਿੰਘ ਮਲੋਟ ਹਾਜ਼ਰ ਸਨ।