- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨਾਂ ਦੇ ਹੱਕ ਲਈ ‘ਜਵਾਨੀ ਸੰਭਾਲ ਸਾਈਕਲ ਯਾਤਰਾ ਕੱਢੇਗੀ ਕਾਂਗਰਸ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ, ਅਮਰਗੜ੍ਹ : ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਸੂਬੇ ਭਰ ਵਿੱਚ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸਿਰਫ਼ ਇੱਕ ਸਿਆਸੀ ਸਰਗਰਮੀ ਨਹੀਂ, ਸਗੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਅਤੇ ਨਿਰਾਸ਼ਾ ਦੇ ਹਨੇਰੇ ਵਿੱਚੋਂ ਬਾਹਰ ਕੱਢ ਕੇ ਉਸ ਨੂੰ ਆਪਣੇ ਹੱਕਾਂ, ਸਮਰੱਥਾ ਅਤੇ ਸੁਨਹਿਰੀ ਭਵਿੱਖ ਪ੍ਰਤੀ ਜਾਗਰੂਕ ਕਰਨ ਦਾ ਵਿਸ਼ੇਸ਼ ਉਪਰਾਲਾ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਸਮਿਤ ਸਿੰਘ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਅਤੇ ਸੂਬੇ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਦੀਆਂ ਨਾਕਾਮੀਆਂ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਵੀ ਲੋਕਾਂ ਸਾਹਮਣੇ ਉਜਾਗਰ ਕੀਤਾ ਜਾ ਰਿਹਾ ਹੈ। ਸਮਿਤ ਮਾਨ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਨੌਜਵਾਨਾਂ ਦੇ ਹੱਕਾਂ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।