- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਦਾਲਤ ਨੇ ਖੜਗੇ ਨੂੰ 28 ਜੁਲਾਈ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਅਦਾਲਤ ਨੇ ਹੁਣ 19 ਸਤੰਬਰ ਲਈ ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ ਪੇਸ਼ ਹੋਣ ਦਾ ਇਕ ਹੋਰ ਮੌਕਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਿਤੇਸ਼ ਭਾਰਦਵਾਜ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਭਵਿਆ ਭਾਰਦਵਾਜ ਇਸ ਕੇਸ ’ਚ ਸ਼ਿਕਾਇਤਕਰਤਾ ਬਣੇ ਹਨ।

ਜਾਸ, ਸੰਗਰੂਰ : ਜ਼ਿਲ੍ਹਾ ਅਦਾਲਤ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਦੋਸ਼ ਹੈ ਕਿ ਕਾਂਗਰਸ ਪ੍ਰਧਾਨ ਨੇ 2023 ’ਚ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਇਕ ਪੱਤਰ ’ਚ ਬਜਰੰਗ ਦਲ ਦੀ ਤੁਲਨਾ ਪਾਬੰਦੀਸ਼ੁਦਾ ਸੰਗਠਨ ਸਿਮੀ ਤੇ ਪੀਐੱਫਆਈ ਨਾਲ ਕਰਨ ਤੇ ਉਸ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਸੀ। ਇਸੇ ਨੂੰ ਆਧਾਰ ਬਣਾ ਕੇ ਹਿੰਦੂ ਸੁਰੱਖਿਆ ਪ੍ਰੀਸ਼ਦ ਦੇ ਰਾਸ਼ਟਰੀ ਪ੍ਰਧਾਨ ਹਿਤੇਸ਼ ਭਾਰਦਵਾਜ ਨੇ ਸੰਗਰੂਰ ’ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਚ ਕਿਹਾ ਗਿਆ ਸੀ ਕਿ ਇਸ ਨਾਲ ਹਿੰਦੂਆਂ ਦੀ ਭਾਵਨਾ ਨੂੰ ਠੇਸ ਪੁੱਜੀ ਹੈ। ਅਦਾਲਤ ਨੇ ਖੜਗੇ ਨੂੰ 28 ਜੁਲਾਈ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਅਦਾਲਤ ਨੇ ਹੁਣ 19 ਸਤੰਬਰ ਲਈ ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ ਪੇਸ਼ ਹੋਣ ਦਾ ਇਕ ਹੋਰ ਮੌਕਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਿਤੇਸ਼ ਭਾਰਦਵਾਜ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਭਵਿਆ ਭਾਰਦਵਾਜ ਇਸ ਕੇਸ ’ਚ ਸ਼ਿਕਾਇਤਕਰਤਾ ਬਣੇ ਹਨ।