Sangrur Crime : ਸਾਬਕਾ ਸਰਪੰਚ ਦੇ ਪੁੱਤਰ ਨੇ ਗੰਡਾਸਾ ਮਾਰ ਕੇ ਕੀਤੀ ਪਤਨੀ ਦੀ ਹੱਤਿਆ, ਖੁਦ ਥਾਣੇ ਜਾ ਕੇ ਕੀਤਾ ਸਮਰਪਣ
ਡੀਐੱਸਪੀ ਲਹਿਰਾ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਤਲ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ ਅਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Publish Date: Tue, 10 Feb 2026 06:40 PM (IST)
Updated Date: Tue, 10 Feb 2026 06:44 PM (IST)
ਸ਼ੰਭੂ ਗੋਇਲ,ਪੰਜਾਬੀ ਜਾਗਰਣ,ਲਹਿਰਾਗਾਗਾ : ਇੱਥੋਂ ਨੇੜਲੇ ਪਿੰਡ ਖੰਡੇਬਾਦ ਵਿੱਚ ਇੱਕ ਬਹੁਤ ਹੀ ਦਰਦਨਾਕ ਅਤੇ ਬੇਰਹਿਮ ਘਟਨਾ ਸਾਹਮਣੇ ਆਈ ਹੈ ਜਿੱਥੇ ਤਰਸੇਮ ਸਿੰਘ (ਸਾਬਕਾ ਕਾਰਜਕਾਰੀ ਸਰਪੰਚ) ਦੇ ਪੁੱਤਰ ਕੁਲਦੀਪ ਸਿੰਘ ਨੇ ਆਪਣੀ ਪਤਨੀ ਹਰਕੀਤਨ ਕੌਰ ਉਰਫ ਗੀਤੂ 32 ਸਾਲ ਦੀ ਗੰਡਾਸੇ (ਤੇਜ਼ਧਾਰ ਹਥਿਆਰ) ਨਾਲ ਹੱਤਿਆ ਕਰ ਦਿੱਤੀ। ਮ੍ਰਿਤਕਾ ਤਿੰਨ ਨਾਬਾਲਗ ਬੱਚਿਆਂ ਦੀ ਮਾਂ ਸੀ।
ਜ਼ਿਕਰਯੋਗ ਗੱਲ ਇਹ ਹੈ ਕਿ ਕਥਿਤ ਕਾਤਲ ਕੁਲਦੀਪ ਸਿੰਘ ਨੇ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਅਪਲੋਡ ਕੀਤੀ ਸੀ, ਜਿਸ ਨਾਲ ਇਲਾਕੇ ਵਿਚ ਸੋਗਮਈ ਮਾਹੌਲ ਬਣ ਗਿਆ ਹੈ। ਘਟਨਾ ਤੋਂ ਬਾਅਦ ਮੁਲਜ਼ਮ ਕੁਲਦੀਪ ਸਿੰਘ ਖੁਦ ਥਾਣਾ ਲਹਿਰਾਗਾਗਾ ਪਹੁੰਚ ਗਿਆ ਅਤੇ ਆਪਣੇ ਅਪਰਾਧ ਨੂੰ ਕਬੂਲ ਕਰ ਲਿਆ। ਇਸ ਤੋਂ ਪਹਿਲਾਂ ਮੁਖਬਰ ਵੱਲੋਂ ਮਿਲੀ ਸੂਚਨਾ 'ਤੇ ਪੁਲਿਸ ਘਟਨਾ ਸਥਾਨ 'ਤੇ ਪਹੁੰਚੀ ਸੀ ਅਤੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਸੀ।
ਡੀਐੱਸਪੀ ਲਹਿਰਾ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਤਲ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ ਅਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹੱਤਿਆ ਦੇ ਪਿੱਛੇ ਦੇ ਸਹੀ ਕਾਰਨ ਅਜੇ ਅਧਿਕਾਰਤ ਤੌਰ 'ਤੇ ਸਾਹਮਣੇ ਨਹੀਂ ਆਏ, ਪਰ ਸੂਤਰਾਂ ਅਨੁਸਾਰ ਇਹ ਘਰੇਲੂ ਵਿਵਾਦ, ਪਰਿਵਾਰਕ ਝਗੜਾ ਅਤੇ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸਬੰਧਾਂ ਦਾ ਕਾਰਨ ਵੀ ਨਾਲ ਜੁੜਿਆ ਹੋਇਆ ਹੈ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕਾ ਦੇ ਤਿੰਨ ਛੋਟੇ ਬੱਚੇ ਅਨਾਥ ਹੋ ਗਏ ਹਨ।