ਗਣਤੰਤਰ ਦਿਵਸ ਮੱਦੇਨਜ਼ਰ ਸੰਗਰੂਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ
ਗਣਤੰਤਰ ਦਿਵਸ ਮੱਦੇਨਜ਼ਰ ਸੰਗਰੂਰ ਨੂੰ 'ਨੋ ਡਰੋਨ ਜ਼ੋਨ' ਘੋਸ਼ਿਤ ਕੀਤਾ
Publish Date: Wed, 21 Jan 2026 03:46 PM (IST)
Updated Date: Wed, 21 Jan 2026 03:48 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਡੀਸੀ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ ਤਕ ਸੰਗਰੂਰ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਜਾਂ ਫਲਾਇੰਗ ਕੈਮਰੇ ਉਡਾਉਣ ਉਤੇ ਪੂਰਨ ਤੌਰ ਉਤੇ ਪਾਬੰਦੀ ਲਗਾਉਂਦੇ ਹੋਏ ਪੂਰੇ ਏਰੀਏ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ। ਪੁਲਿਸ ਵਿਭਾਗ ਦੇ ਡਰੋਨ ਨੂੰ ਇਸ ਹੁਕਮ ਤੋਂ ਛੋਟ ਹੋਵੇਗੀ। ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਪੁਲਿਸ ਲਾਈਨਜ਼ ਸਟੇਡੀਅਮ ਸੰਗਰੂਰ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਗਣਤੰਤਰ ਦਿਵਸ ਸਮਾਰੋਹ ਮੌਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਜ਼ਰੂਰੀ ਹਨ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਸਮਾਗਮ ਦੌਰਾਨ ਕੋਈ ਵਿਘਨ ਨਾ ਪਵੇ।